ਗੁਰਦਾਸਪੁਰ: ਸ਼ਹਿਰ ਵਿੱਚ ਭਾਜਪਾ ਉਮੀਦਵਾਰ ਸੰਨੀ ਦਿਓਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਜਿਸ ਵੇਲੇ ਸੰਨੀ ਦੇ ਸਮਰਥਕ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਸਨ। ਇਸ ਦੌਰਾਨ ਅਕਾਲੀਆਂ ਦੇ ਸਮਰਥਕਾਂ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ 'ਤੇ ਹਮਲਾ ਕੀਤਾ ਤੇ ਗਾਲ੍ਹਾਂ ਵੀ ਕੱਢੀਆਂ।
ਇਸ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਅਕਾਲੀ ਆਗੂ ਇੰਦਰਜੀਤ ਵਿਰੁੱਧ ਮੀਟਿੰਗ ਕੀਤੀ ਗਈ ਤੇ ਪਾਰਟੀ ਤੋਂ ਇੰਦਰਜੀਤ ਸਿੰਘ ਰੰਧਾਵਾ ਨੂੰ ਬਹਾਰ ਕਰਨ ਦੀ ਅਪੀਲ ਕੀਤੀ। ਇਸ ਮਾਮਲੇ ਵਿੱਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ 'ਤੇ ਹਮਲਾ ਜ਼ਰੂਰ ਹੋਇਆ ਹੈ, ਤੇ ਉਹ ਇਸ ਮਾਮਲੇ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕੋਲ ਜ਼ਰੂਰ ਰੱਖਣਗੇ।
ਉਂਧਰ, ਇਸ ਮਾਮਲੇ ਵਿੱਚ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਮੱਥਕਾਂ ਨੇ ਕੁਝ ਵੀ ਜਾਣ-ਬੂਝ ਕੇ ਨਹੀਂ ਕੀਤਾ, ਉਨ੍ਹਾਂ ਦੀ ਅਜਿਹੀ ਕੋਈ ਭਾਵਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜ਼ਿਆਦਾ ਲੋਕਾਂ ਦੇ ਹੋਣ ਕਰਕੇ ਧੱਕਾ ਲੱਗਿਆ ਸੀ, ਉਨ੍ਹਾਂ ਵਿੱਚ ਕੋਈ ਤਕਰਾਰ ਨਹੀਂ ਹੈ।