ਹੁਸ਼ਿਆਰਪੁਰ: ਜ਼ਿਲ੍ਹੇ 'ਚ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ 11ਵਾਂ ਫੁੱਟਬਾਲ ਟੂਰਨਾਮੈਂਟ ਤੇ ਸਟੇਟ ਅਥਲੈਟਿਕ ਮੀਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੇ ਚੌਥੇ ਦਿਨ ਦੇ ਮੁੱਖ ਮਹਿਮਾਨ ਐਸਡੀਐਮ ਹਰਬੰਸ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਇਹ ਟੂਰਨਾਮੈਂਟ ਸੀਨੀਅਰ ਸਕੈਂਡਰੀ ਸਕੂਲ ਦੇ ਗਰਾਉਂਡ 'ਚ 22 ਤੋਂ 26 ਨਵੰਬਰ ਤੱਕ ਕਰਵਾਇਆ ਗਿਆ। ਇਸ ਟੂਰਨਾਮੈਂਟ ਦੇ ਅਖ਼ੀਰਲੇ ਦਿਨ ਪੰਜਾਬ ਸਿੱਖਿਆ ਸੱਕਤਰ ਕ੍ਰਿਸ਼ਨ ਕੁਮਾਰ ਨੇ ਸ਼ਿਰਕਤ ਕੀਤੀ।
ਇਸ ਮੌਕੇ ਪਹੁੰਚੇ ਐਸਡੀਐਮ ਨੇ ਕਿਹਾ ਕਿ ਇਹ ਟੂਰਨਾਮੈਂਟ ਕਰਵਾਉਣ ਦਾ ਬੁਹਤ ਹੀ ਚੰਗਾ ਉਪਰਾਲਾ ਹੈ। ਇਹ ਟੂਰਨਾਮੈਂਟ ਨੌਜਵਾਨਾਂ ਤੇ ਸਮਾਜ ਨੂੰ ਚੰਗੀ ਸੇਹਦ ਦੇਣ ਦੇ ਮੱਕਸਦ ਨਾਲ ਅਹਿਮ ਰੋਲ ਅਦਾ ਕਰ ਰਹੇ ਹਨ। ਇਸ ਤਰ੍ਹਾਂ ਦੇ ਟੂਰਨਾਮੈਂਟ ਨਵੀਂ ਪੀੜੀ ਨੂੰ ਖੇਡਾਂ ਪ੍ਰਤੀ ਜਾਗਰੂਕ ਤੇ ਉਨ੍ਹਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਦੇ ਹਨ।
ਇਹ ਵੀ ਪੜ੍ਹੌ: ਸੂਬੇ ਦੇ ਖਾਲੀ ਖ਼ਜ਼ਾਨੇ 'ਤੇ ਸੋਹਣ ਸਿੰਘ ਠੰਡਲ ਨੇ ਦਿੱਤਾ ਬਿਆਨ
ਇਸ ਮੌਕੇ ਐਨਆਰਆਈ ਨੇ ਕਿਹਾ ਕਿ ਮੈ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕੱਲਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਾ ਹਾਂ। ਇਹ ਬੁਹਤ ਹੀ ਪ੍ਰਸੰਸ਼ਾਯੋਗ ਉਪਰਾਲਾ ਹੈ। ਇਸ ਨਾਲ ਪੰਜਾਬ ਦੀ ਨੌਜਵਾਨ ਪੀੜੀ ਦੇ ਨਸ਼ੇ ਤੋਂ ਦੂਰ ਕਰ ਖੇਡਾਂ ਦੇ ਰੁਝਾਨ ਨੂੰ ਪੈਂਦਾ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਟੂਰਨਾਮੈਂਟ 'ਚ ਜੇਤੂ ਖਿਡਾਰੀਆਂ ਨੂੰ ਇਨਾਮ 'ਚ ਟ੍ਰੌਫੀ ਦੇ ਨਾਲ ਨਕਦ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਡੇ ਇਸ ਟੂਰਨਾਮੈਂਟ 'ਚ ਐਸਡੀਐਮ ਨੇ ਸ਼ਿਰਕਤ ਕੀਤੀ ਹੈ ਮੈਂ ਉਨ੍ਹਾਂ ਦਾ ਵੀ ਧੰਨਵਾਦ ਕਰਦਾ ਹੈ।