ਗੜ੍ਹਸ਼ੰਕਰ: ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇੱਕ ਗੈਂਗ ਦੇ 2 ਮੈਂਬਰਾਂ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਲੁਟੇਰਿਆ ਤੋਂ 5 ਮੋਟਰਸਾਈਕਲ ਤੇ 24 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਐੱਸ.ਐੱਚ.ਓ. ਇਕਬਾਲ ਨੇ ਦੱਸਿਆ, ਕਿ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਚੋਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਵੱਡੀ ਗਿਣਤੀ ਵਿੱਚ ਚੋਰਾਂ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਪੁਲਿਸ ਦਾ ਕਹਿਣਾ ਹੈ, ਕਿ ਇਨ੍ਹਾਂ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਤੇ ਨਸ਼ੀਲੇ ਟੀਕਿਆ ਸਮੇਤ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਚੋਰੀ ਦੇ ਮੋਟਰਸਾਈਕਲ ‘ਤੇ ਰਾਵਲਪਿੰਡੀ ਤੋਂ ਗੜਸ਼ੰਕਰ ਵੱਲ ਨੂੰ ਜਾ ਰਹੇ ਸਨ। ਜਿੱਥੇ ਇਨ੍ਹਾਂ ਵੱਲੋਂ ਨਸ਼ੀਲੇ ਟੀਕਿਆ ਦੀ ਸਪਲਾਈ ਕੀਤੀ ਜਾਣੀ ਸੀ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ, ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ, ਇਸ ਮਾਮਲੇ ਵਿੱਚ ਜੋ ਹੋਰ ਮੁਲਜ਼ਮ ਹਨ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ, ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।