ਗੜ੍ਹਸ਼ੰਕਰ: ਪੁਲਿਸ ਨੇ ਦੋ ਨੌਜਵਾਨਾਂ ਨੂੰ 2 ਦੇਸੀ ਪਿਸਤੌਲ ਅਤੇ 6 ਕਾਰਤੂਸਾਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ, ਕਿ ਐੱਸ.ਆਈ. ਮਨਜੀਤ ਲਾਲ ਦੀ ਅਗਵਾਈ ਹੇਠ ਪੁਲਿਸ ਨੇ ਚੰਡੀਗੜ੍ਹ ਚੌਂਕ ਵਿੱਚ ਨਾਕਾ ਲਾਇਆ ਹੋਇਆ ਸੀ, ਤਾਂ 2 ਨੌਜਵਾਨ ਸਕੂਟਰ ‘ਤੇ ਆ ਰਹੇ ਸਨ, ਪਰ ਜਿਵੇਂ ਹੀ ਉਨ੍ਹਾਂ ਨੇ ਪੁਲਿਸ ਪਾਰਟੀ ਨੂੰ ਵੇਖਿਆ, ਤਾਂ ਉਹ ਸਕੂਟਰ ਨੂੰ ਭਜਾਉਣ ਲੱਗੇ। ਤਾਂ ਸਕੂਟਰ ਹੇਠਾਂ ਡਿੱਗ ਗਿਆ ਪਿਆ। ਜਿਸ ਦੌਰਾਨ ਪੁਲਿਸ ਨੇ ਇਨ੍ਹਾਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਕਾਬੂ ਕਰਨ ਤੋਂ ਬਾਅਦ ਪੁਲਿਸ ਵੱਲੋਂ ਤਲਾਸੀ ਦੌਰਾਨ ਦੋਵਾਂ ਨੌਜਵਾਨਾਂ ਤੋਂ 2 ਪਿਸਤੌਲ 32 ਬੌਰ ਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਮੁਤਾਬਿਕ ਕਾਬੂ ਕੀਤੇ ਨੌਜਵਾਨ ਸੁਖਪਾਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸ੍ਰੀ ਅਨੰਦਪੁਰ ਸਾਹਿਬ ਤੇ ਅਮਰਿੰਦਰ ਸਿੰਘ ਪੁੱਤਰ ਤਰਸੇਮ ਵੀਸੀ ਬੁਰਜ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਦੋਵਾਂ ਨੌਜਵਾਨਾਂ ਖ਼ਿਲਾਫ਼ ਆਰਮਜ਼ ਐਕਟ 25-54-59 ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ, ਕਿ ਪੁੱਛਗਿੱਛ ਦੌਰਾਨ ਪੁਲਿਸ ਨੂੰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪੰਜਾਬ ਵਿੱਚ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਲਗਾਤਾਰ ਵੱਧ ਦੇ ਜਾ ਰਹੇ ਹਨ। ਜਿਸ ਕਰਕੇ ਪੰਜਾਬ ਦੀ ਜਵਾਨਾਂ ਦਾ ਜ਼ਿਆਦਾਤਰ ਭਵਿੱਖ ਖ਼ਤਰੇ ਵਿੱਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ:ਸ਼ਖ਼ਸ ਨੂੰ ਖੰਭੇ ਨਾਲ ਬੰਨ੍ਹ ਸਥਾਨਕ ਲੋਕਾਂ ਨੇ ਕੀਤੀ ਛਿੱਤਰ ਪਰੇਡ