ਹੁਸ਼ਿਆਰਪੁਰ: ਗੜ੍ਹਸ਼ੰਕਰ ਵਿਖੇ ਕਾਂਗਰਸ ਪਾਰਟੀ ਸਪੋਕਸ ਪਰਸਨ ਨਿਮਿਸ਼ਾ ਮਹਿਤਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ 13 ਨੁਕਤਿਆਂ ਨੂੰ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਰਾਜ ਕੀਤਾ ਹੈ। ਜੇਕਰ ਇਨ੍ਹਾਂ ਆਪਣੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਅੱਜ ਸ਼੍ਰੋਮਣੀ ਅਕਾਲੀ ਦਲ ਸੱਤਾ ਦੇ ਬਾਹਰ ਨਾਂ ਹੁੰਦੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਅਤੇ ਮਹਿੰਗੀ ਬਿਜਲੀ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੇਲੇ ਕੀਤੇ ਹੋਏ ਗ਼ਲਤ ਸਮਝੌਤੇ ਨੂੰ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਸਮਝੌਤਿਆਂ ਦੇ ਕਾਰਨ ਅੱਜ ਪੰਜਾਬ ਸੰਤਾਪ ਝੱਲ ਰਿਹਾ ਹੈ। ਜੇਕਰ ਪੰਜਾਬ ਕਾਂਗਰਸ ਦੀ ਸਰਕਾਰ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਰੱਦ ਵੀ ਕਰ ਦਿੰਦੀ ਹੈ ਤਾਂ ਵੀ ਹਜ਼ਾਰਾਂ ਕਰੋੜਾਂ ਰੁਪਏ ਖਰਚ ਕਰਨੇ ਪੈਣਗੇ।
ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਬੰਧ ਵਾਰੇ ਨਿਮਿਸ਼ਾ ਮਹਿਤਾ ਸਪੋਕਸ ਪਰਸਨ ਪੰਜਾਬ ਕਾਂਗਰਸ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਭ ਤੋਂ ਪਹਿਲਾਂ ਕਿਸਾਨਾਂ ਦਾ ਸਮਰਥਨ ਕੀਤਾ ਹੈ ਉੱਥੇ ਹੀ ਨਿਮਿਸ਼ਾ ਮਹਿਤਾ ਕਾਂਗਰਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 3 ਖੇਤੀਬਾੜੀ ਬਿਲਾਂ ਦਾ ਪਹਿਲੇ ਸਮਰਥਨ ਕੀਤਾ ਗਿਆ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕੀ ਕਿਸਾਨ ਸੜਕਾਂ ਤੇ ਉਤਰ ਆਏ ਹਨ ਤਾਂ ਉਹ ਇਨ੍ਹਾਂ ਖੇਤੀਬਾੜੀ ਬਿਲਾਂ ਦੀ ਨਿਖੇਧੀ ਕਰਨ ਲੱਗੇ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣੇਗੀ।
ਇਹ ਵੀ ਪੜੋ: ਕਾਬੁਲ ਏਅਰਪੋਰਟ 'ਤੇ ਫਸੇ ਭਾਰਤੀ, ਸਰਕਾਰ ਤੋਂ ਮਦਦ ਦੀ ਗੁਹਾਰ, ਵੇਖੋ ਵਿਡੀਉ