ETV Bharat / state

ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ ਵਿੱਚ 3 ਗ੍ਰਿਫ਼ਤਾਰ

ਥਾਣਾ ਘਰਿੰਡ ਦੀ ਪੁਲਿਸ ਨੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਉੱਤੇ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ 2 ਹੋਰ ਨੌਜਵਾਨ ਬਾਬਾ ਬਕਾਲਾ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ।

supply weapons to gangsters from pakistan,hoshiarpur news
ਫ਼ੋਟੋ
author img

By

Published : Mar 17, 2020, 2:07 PM IST

ਹੁਸ਼ਿਆਰਪੁਰ: ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਘਰਿੰਡ ਦੀ ਪੁਲਿਸ ਨੇ ਹੁਸ਼ਿਆਰਪੁਰ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਪਿਸਤੌਲ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਵਿੱਚ ਹੋਰ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਬਾਬਾ ਬਕਾਲਾ ਤੋਂ 2 ਹੋਰ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਦਿਲਪ੍ਰੀਤ ਸਿੰਘ ਤੇ ਰਣਜੋਧ ਸਿੰਘ ਵਜੋਂ ਹੋਈ ਹੈ। ਪੁਲਿਸ ਫ਼ਿਲਹਾਲ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੀ ਹੈ।

ਪੁਲਿਸ ਘਰਿੰਡ ਨੂੰ ਸੂਚਨਾ ਮਿਲੀ ਸੀ ਕਿ ਹੁਸ਼ਿਆਰਪੁਰ ਦਾ ਨੌਜਵਾਨ ਗੁਰਪ੍ਰੀਤ ਪਾਕਿਸਤਾਨ ਵਿੱਚ ਬੈਠੇ ਕੁਝ ਲੋਕਾਂ ਦੇ ਸਬੰਧ ਵਿੱਚ ਬਣਿਆ ਹੋਇਆ ਹੈ। ਉਹ ਪਾਕਿਸਤਾਨ ਤੋਂ ਨਾਜਾਇਜ਼ ਢੰਗ ਨਾਲ ਹਥਿਆਰ ਮੰਗਵਾਉਂਦਾ ਹੈ। ਇਹ ਹਥਿਆਰ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਫ਼ਿਲਹਾਲ ਪੁਲਿਸ ਬਾਬਾ ਬਕਾਲਾ ਤੋਂ ਫੜੇ 2 ਹੋਰ ਨੌਜਵਾਨਾਂ ਕੋਲੋਂ ਵੀ ਪੁੱਛਗਿੱਛ ਕਰ ਰਿਹਾ ਹੈ, ਤਾਂ ਜੋ ਹੋਰ ਖੁਲਾਸੇ ਹੋ ਸਕਣ। ਦੱਸ ਦਈਏ ਕਿ ਪਿਛਲੇ ਦਿਨੀਂ ਮਜੀਠਾ ਵਿੱਚ ਹੋਏ ਸਰਪੰਚ ਦੇ ਕਤਲ ਵਿੱਚ ਵੀ ਇਨ੍ਹਾਂ ਦਾ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ: ਬਾਊਂਸਰ ਦਾ ਸਰੇਆਮ ਕਤਲ, ਦਵਿੰਦਰ ਬੰਬੀਹਾ ਗਰੁੱਪ ਨੇ ਫ਼ੇਸਬੁੱਕ 'ਤੇ ਲਈ ਜ਼ਿੰਮੇਵਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.