ETV Bharat / state

ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ - ਤਫ਼ਤੀਸ਼ ਸ਼ੁਰੂ

ਹੁਸ਼ਿਆਰਪੁਰ ਦੇ ਵਿੱਚ ਪੁਲਿਸ (Police) ਨੂੰ ਨਸ਼ੇ ਖਿਲਾਫ਼ ਵੱਡੀ ਸਫਤਲਾ ਮਿਲੀ ਹੈ। ਪੁਲਿਸ ਨੇ 3 ਨਸ਼ਾ ਤਸਰਕਾਂ ਨੂੰ ਹੈਰੋਇਨ (Heroin), ਡਰੱਗ ਮਨੀ ਅਤੇ ਕਾਰ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ
ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ
author img

By

Published : Sep 29, 2021, 8:51 PM IST

ਹੁਸ਼ਿਆਰਪੁਰ: ਜ਼ਿਲ੍ਹਾ ਪੁਲਿਸ ਵੱਲੋਂ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ (Arrested) ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ’ਚ ਹੈਰੋਇਨ, ਡਰੱਗ ਮਨੀ ਅਤੇ ਇੱਕ ਕਰੇਟਾ ਕਾਰ ਬਰਾਮਦ ਕੀਤੀ। ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਵਿੰਦਰਪਾਲ ਸਿੰਘ ਸੰਧੂ ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਕਮੇਟੀ ਘਰ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਪਵਿੱਤਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹਸਲਪੁਰ ਪਰਹੋਤਾ ਜ਼ਿਲ੍ਹਾ ਪਟਿਆਲਾ, ਸੰਜੇ ਯਾਦਵ ਉਰਫ਼ ਸੰਜੀਵ ਪੁੱਤਰ ਕੋਮਲ ਯਾਦਵ ਵਾਸੀ ਢੰਡਿਆਲ ਰੋਡ ਸੁੰਦਰ ਬਸਤੀ ਜ਼ਿਲ੍ਹਾ ਪਟਿਆਲਾ ਅਤੇ ਨਰਿੰਦਰ ਸਿੰਘ ਉਰਫ਼ ਨਰਿੰਦਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਭਾਮੀਆਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਨੂੰ ਕਾਰੇਟਾ ਕਾਰ ਨੰ: ਐਚ.ਆਰ.06 ਜ਼ੈਡ-9009 ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ, 10.90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।

ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਹੁਸ਼ਿਆਰਪੁਰ ਵਿਖੇ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮ ਪਵਿੱਤਰ ਸਿੰਘ ਅਤੇ ਸੰਜੇ ਯਾਦਵ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਗਿਰੋਹ ਦਾ ਮੁੱਖ ਸਰਗਨਾ ਅਮਰੀਕ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਸਰਹਿੰਦ ਰੋਡ ਪਟਿਆਲਾ, ਜੋ ਇਹ ਸਾਰਾ ਨਸ਼ੇ ਦਾ ਰੈਕੇਟ ਚਲਾ ਰਿਹਾ ਹੈ, ਦੇ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ 2 ਅਪ੍ਰੈਲ 2021 ਨੂੰ ਥਾਣਾ ਮਾਹਿਲਪੁਰ ’ਚ ਦਰਜ 8 ਕਿੱਲੋਗ੍ਰਾਮ ਹੈਰੋਇਨ ਦੇ ਮਾਮਲੇ ’ਚ ਪੁਲਿਸ ਨੂੰ ਲੋੜੀਂਦਾ ਹੈ।

ਇਹ ਵੀ ਪੜ੍ਹੋ:ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸਾਹ ਨਾਲ ਕੀਤੀ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.