ETV Bharat / state

ਮਾਰੂ ਹਥਿਆਰਾਂ ਸਮੇਤ 5 ਨੌਜਵਾਨ ਗ੍ਰਿਫ਼ਤਾਰ

ਹੁਸ਼ਿਆਰਪੁਰ (Hoshiarpur) ਚ ਹਰਿਆਣਾ ਪੁਲਿਸ ਨੇ ਨਾਕਾਬੰਦੀ ਦੌਰਾਨ 5 ਨੌਜਵਾਨਾਂ ਨੂੰ ਪਿਸਤੌਲਾਂ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਕਾਬੂ (During the blockade, 5 youths were arrested with pistols and other deadly weapons) ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।

ਮਾਰੂ ਹਥਿਆਰਾਂ ਸਮੇਤ 5 ਨੌਜਵਾਨ ਗ੍ਰਿਫ਼ਤਾਰ
ਮਾਰੂ ਹਥਿਆਰਾਂ ਸਮੇਤ 5 ਨੌਜਵਾਨ ਗ੍ਰਿਫ਼ਤਾਰ
author img

By

Published : Jun 6, 2022, 12:33 PM IST

ਹੁਸ਼ਿਆਰਪੁਰ: ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਨੱਥ ਪਾਉਣ ਦੇ ਲਈ ਪੰਜਾਬ ਪੁਲਿਸ (Punjab Police) ਲਗਾਤਾਰ ਇੱਕ ਤੋਂ ਬਾਅਦ ਇੱਕ ਐਕਸ਼ਨ ਕਰ ਰਹੀ ਹੈ। ਜਿਸ ਤਹਿਤ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ (Hoshiarpur) ਤੋਂ ਸਾਹਮਣੇ ਆਇਆ ਹੈ। ਜਿੱਥੇ ਹਰਿਆਣਾ ਪੁਲਿਸ ਨੇ ਨਾਕਾਬੰਦੀ ਦੌਰਾਨ 5 ਨੌਜਵਾਨਾਂ ਨੂੰ ਪਿਸਤੌਲਾਂ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਕਾਬੂ (During the blockade, 5 youths were arrested with pistols and other deadly weapons) ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਸਥਾਨਕ ਪੁਲਿਸ ਲਾਈਨ ਹੁਸ਼ਿਆਰਪੁਰ (Hoshiarpur) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ (SSP Sartaj Singh Chahal) ਨੇ ਦੱਸਿਆ ਕਿ ਥਾਣਾ ਹਰਿਆਣਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਪੁਲਿਸ ਪਾਰਟੀ (Police party) ਸਮੇਤ ਹਰਿਆਣਾ ਦੇ ਸਿਵਲ ਹਸਪਤਾਲ ਚੌਂਕ ‘ਚ ਮੌਜੂਦ ਸੀ ਅਤੇ ਇਸ ਦੌਰਾਨ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਪਿੱਕਾ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਸਵਾਰ ਨੌਜਵਾਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸਿ਼ਸ਼ ਕੀਤੀ। ਜਿਸ ਉਪਰੰਤ ਪੁਲਿਸ ਅਧਿਕਾਰੀਆਂ ਵੱਲੋਂ ਦਿਖਾਈ ਗਈ ਫੁਰਤੀ ਨਾਲ ਪੁਲਿਸ ਨੇ ਗੱਡੀ ਸਵਾਰ ਨੌਜਵਾਨਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ‘ਚੋਂ 3 ਪਿਸਤੌਲ, 22 ਜਿੰਦਾ ਰੋਂਦ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਹੋਏ।

ਮਾਰੂ ਹਥਿਆਰਾਂ ਸਮੇਤ 5 ਨੌਜਵਾਨ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਹਰਿਆਣਾ ਦੇ ਹੀ ਰਹਿਣ ਵਾਲੇ ਹਨ ਜੋ ਇੱਕ ਪਰਮਿੰਦਰ ਘੋੜੀ ਨਾਂ ਦੇ ਵਿਅਕਤੀ ਜਿਸ ਨਾਲ ਕਿ ਇਨ੍ਹਾਂ ਦਾ ਪੁਰਾਣੀ ਰੰਜਿਸ਼ ਹੈ ਉਸ ‘ਤੇ ਹਮਲਾ (Attack) ਕਰਨ ਦੀ ਨੀਅਤ ਨਾਲ ਆਏ ਸਨ, ਪਰ ਪੁਲਿਸ ਵੱਲੋਂ ਇਨ੍ਹਾਂ ਨੂੰ ਕਾਬੂ ਕਰਕੇ ਇੱਕ ਵੱਡੀ ਘਟਨਾ ਨੂੰ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ 5 ਨੌਜਵਾਨਾਂ ‘ਚੋਂ 3 ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ, ਜਦ ਕਿ ਇੱਕ ਗੁਰਦਾਸਪੁਰ ਤੇ ਇੱਕ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ 5 ਨੌਜਵਾਨਾਂ ਵਿੱਚ 3 ਨੌਜਵਾਨਾਂ ‘ਤੇ ਪਹਿਲਾਂ ਵੀ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਹੋ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੂਸੇਵਾਲਾ ਕਤਲ ਮਾਮਲੇ ਵਿੱਚ 10 ਸ਼ਾਰਪ ਸ਼ੂਟਰਾਂ ਦੀ ਹੋਈ ਪਛਾਣ

ETV Bharat Logo

Copyright © 2024 Ushodaya Enterprises Pvt. Ltd., All Rights Reserved.