ETV Bharat / state

Sri Khuralgarh Sahib: ਸ੍ਰੀ ਖੁਰਾਲਗੜ੍ਹ ਸਾਹਿਬ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਕੇਂਦਰ ਸਰਕਾਰ ਕਰੇਗੀ ਮਦਦ, ਮੋਦੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

author img

By

Published : Apr 14, 2023, 3:41 PM IST

ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿੱਚ ਜਿਨ੍ਹਾਂ ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰਾਂ ਲਈ ਕੇਂਦਰ ਸਰਕਾਰ ਨੇ ਇਕ ਅਹਿਮ ਐਲਾਨ ਕੀਤਾ ਹੈ ਜਿਸ ਦੀ ਜਾਣਕਾਰੀ ਪ੍ਰਧਾਨਮੰਤਰੀ ਮੋਦੀ ਨੇ ਟਵਿਟ ਕਰਕੇ ਦਿੱਤੀ...

Sri Khuralgarh Sahib
Sri Khuralgarh Sahib

ਹੁਸ਼ਿਆਰਪੁਰ: ਗੜ੍ਹਸ਼ੰਕਰ 'ਚ ਵੀਰਵਾਰ ਨੂੰ ਵੱਡਾ ਸੜਕ ਹਾਦਸਾ ਵਾਪਰਿਆਸੀ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਦਰੜ ਦਿੱਤਾ। ਇਸ ਹਾਦਸੇ ਵਿੱਚ ਗੁਵਾਉਣ ਵਾਲੇ ਸ਼ਰਧਾਲੂਆਂ ਦੇ ਮ੍ਰਿਤਕ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਅੱਗੇ ਆਈ ਹੈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਨੇ ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਇਲਾਜ ਦੌਰਾਨ ਦਮ ਤੋੜ ਗਏ ਸਨ।

  • Expressing grief on the loss of lives due to an accident in Hoshiarpur, Punjab, PM @narendramodi has approved an ex gratia of Rs. 2 lakh from PMNRF to the next of kin of each deceased. The injured would be given Rs. 50,000.

    — PMO India (@PMOIndia) April 14, 2023 " class="align-text-top noRightClick twitterSection" data=" ">

ਸ਼ਰਧਾਲੂਆਂ ਦੀ ਮੌਤ ਉਤੇ ਜਿੱਥੇ ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਨਰਿੰਦਰ ਮੋਦੀ ਨੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਚੋਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

ਇੱਕੋ ਪਰਿਵਾਰ ਦੇ 5 ਜੀਆਂ ਨੇ ਗੁਵਾਈ ਜਾਨ: ਗੜ੍ਹਸ਼ੰਕਰ ਦੇ ਡੀਐਸਪੀ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੁਦੇਸ਼ ਪਾਲ ਪੁੱਤਰੀ ਰਾਮਫਲ (48), ਰਾਹੁਲ ਪੁੱਤਰ ਮਾਹ ਪਾਲ (25), ਗੀਤਾ ਦੇਵੀ ਪੁੱਤਰੀ ਪੁਸ਼ਪਿੰਦਰ ਕੁਮਾਰ (40), ਰਾਮੋ ਪੁੱਤਰ ਸ਼ੀਸ਼ ਪਾਲ (15), (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਆਦਿ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਰਹਿਣ ਵਾਲੇ ਸਨ। ਇਹ ਸਾਰੇ ਹਾਲ ਹੀ ਵਿੱਚ ਜਗਦਲਪੁਰ ਭਾਦਸੋਂ (ਛੱਤੀਸਗੜ੍ਹ) ਵਿੱਚ ਰਹਿ ਰਹੇ ਸਨ। ਇਸ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਸ੍ਰੀ ਖੁਰਾਲਗੜ ਸਾਹਿਬ ਪੈਦਲ ਜਾ ਰਹੇ ਯਾਤਰੀਆਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਲੋਕ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਵਿੱਚੋਂ ਚਾਰ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਵਿਚ ਟੀਨਾ ਨਾਂ ਦੀ ਮਹਿਲਾ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮ੍ਰਿਤਕ ਸਰਧਾਲੂ: ਸ੍ਰੀ ਗੁਰੂ ਰਵਿਦਾਸ ਜੀ ਦੀ ਤਪੋਸਥਲੀ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਵਸਨੀਕ ਹਨ। ਇਹ ਸ਼ਰਧਾਲੂ ਪੈਦਲ ਜਾ ਰਹੇ ਸਨ ਕਿ ਟਰੱਕ ਨੇ ਦਰੜ ਦਿੱਤਾ ਜਿਸ ਨਾਲ ਮੌਤ ਹੋ ਗਈ। ਵਿਸਾਖੀ ਮੌਕੇ ਗੁਰੂ ਰਵਿਦਾਸ ਜੀ ਦੇ ਪਾਵਨ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਪੁੱਜ ਰਹੀਆਂ ਹਨ।

ਇਹ ਵੀ ਪੜ੍ਹੋ:- ਵਿਸਾਖੀ ਮੌਕੇ ਸੁਖਬੀਰ ਬਾਦਲ ਨੇ ਸੀਐੱਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ-ਸੂਬੇ ਵਿੱਚ ਬਣਾਏ ਕਾਲ਼ੇ ਦੌਰ ਵਰਗੇ ਹਾਲਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.