ਹੁਸ਼ਿਆਰਪੁਰ: ਪੰਜਾਬ ਵਿੱਚ ਹਰ ਰੋਜ਼ ਕਤਲ ਤੇ ਖੁਦਕੁਸ਼ੀਆਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਅਸਲਾਮਾਬਾਦ ਤੋਂ ਹੈ, ਜਿੱਥੇ ਇਕ ਵਿਆਹੁਤਾ married woman died under mysterious circumstances ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਸਾਹਮਣੇ ਆਇਆ ਹੈ। ਉੱਥੇ ਹੀ ਪੁਲਿਸ ਵਲੋਂ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ ਉੱਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਲੜਕੀ ਦੇ ਮਾਪਿਆਂ ਵਲੋਂ ਲੜਕੀ ਦੇ ਸਹੁਰਾ ਪਰਿਵਾਰ ਉੱਤੇ ਕਤਲ ਕਰਨ ਦੇ ਆਰੋਪ ਲਗਾਏ ਗਏ ਹਨ।
ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੀ ਮਾਤਾ ਦਵਿੰਦਰ ਕੌਰ ਨੇ ਦੱਸਿਆ ਕਿ ਉਸ ਵਲੋਂ ਆਪਣੀ ਲੜਕੀ ਦਾ ਵਿਆਹ ਸਾਲ 2017 ਵਿੱਚ ਹੁਸ਼ਿਆਰਪੁਰ ਦੇ ਮੁਹੱਲਾ ਅਸਲਾਮਾਬਾਦ ਵਿਖੇ ਕੀਤਾ ਗਿਆ ਸੀ ਤੇ ਵਿਆਹ ਤੋਂ ਬਾਅਦ ਲੜਕੀ ਦੇ ਘਰ ਇਕ ਬੱਚੇ ਨੇ ਜਨਮ ਲਿਆ ਸੀ। ਮਾਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਦੀ ਲੜਕੀ ਨੂੰ ਸਹੁਰਾ ਪਰਿਵਾਰ ਵਲੋਂ ਦਹੇਜ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਬੀਤੀ ਰਾਤ ਵੀ ਲੜਕੀ ਦੇ ਘਰਵਾਲੇ ਵਲੋਂ ਫੋਨ ਉੱਤੇ ਲੜਕੀ ਦੀ ਸਿਹਤ ਖਰਾਬ ਹੋਣ ਦੀ ਗੱਲ ਕਹੀ ਗਈ ਸੀ ਅਤੇ ਜਦੋਂ ਉਹ ਫਗਵਾੜਾ ਤੋਂ ਇਥੇ ਪਹੁੰਚੇ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ।
ਮ੍ਰਿਤਕ ਲੜਕੀ ਦੇ ਪਰਿਵਾਰ ਨੇ ਲੜਕੀ ਦੇ ਸਹੁਰਾ ਪਰਿਵਾਰ ਉੱਤੇ ਲੜਕੀ ਦੀ ਹੱਤਿਆ ਕਰਨ ਦੇ ਆਰੋਪ ਲਗਾਏ ਹਨ ਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਜਿਸ ਦੌਰਾਨ ਦੇ ਲੜਕੀ ਦੇ ਪਤੀ, ਸੱਸ ਸਹੁਰਾ ਅਤੇ ਨਨਾਣਾਂ ਵਲੋਂ ਲਗਾਤਾਰ ਉਸਨੂੰ ਬੇਵਜ੍ਹਾ ਤੰਗ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਜੈਪਾਲ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਪੀੜਤਾਂ ਦੇ ਬਿਆਨਾਂ ਦੇ ਆਧਾਰ ਉੱਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ:- ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ