ਹੁਸ਼ਿਆਰਪੁਰ : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਚੇ ਚੁੱਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਾਲ ਹੀ ਵਿੱਚ ਇੱਕ ਘਟਨਾ ਹੁਸ਼ਿਆਰਪੁਰ ਸ਼ਹਿਰ ਦੀ ਸਾਹਮਣੇ ਆਈ ਹੈ, ਜਿਥੇ ਇੱਕ ਔਰਤ ਨੂੰ ਰੰਗੇ ਹੱਥੀ ਫੜ੍ਹ ਕੇ ਪੁਲਿਸ ਹਵਾਲੇ ਕੀਤਾ ਹੈ।
ਘਟਨਾ ਮੁਹੱਲਾ ਬਹਾਦਰਪੁਰ ਵਿੱਚ ਪੈਸੇ ਪੰਜ ਪਿਪਲੀ ਮੰਦਿਰ ਦੇ ਨਜ਼ਦੀਕ ਦੀ ਹੈ ਜਿੱਥੇ ਬੀਤੀ ਦੇਰ ਰਾਤ ਸਥਾਨਿਕ ਲੋਕਾਂ ਨੇ ਇੱਕ ਔਰਤ ਨੂੰ ਬੱਚੇ ਨੂੰ ਚੁੱਕਣ ਮੌਕੇ ਰੰਗੇ ਹੱਥੀਂ ਫੜ ਲਿਆ, ਜਿਸ ਕਰਕੇ ਮੌਕੇ 'ਤੇ ਭਾਰੀ ਭੀੜ ਇਕੱਠਾ ਹੋ ਗਈ ਅਤੇ ਔਰਤ ਨਾਲ ਕਾਫ਼ੀ ਖਿਚੋਤਾਨੀ ਹੋਈ। ਲੋਕਾਂ ਨੇ ਉੱਕਤ ਕਾਬੂ ਕੀਤੀ ਔਰਤ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਬੱਚੇ ਦੀ ਮਾਂ ਰਾਧਾ ਨੇ ਦੱਸਿਆ ਕਿ ਉਹ ਘਰ ਵਿੱਚ ਆਪਣੇ ਬੱਚਿਆਂ ਨਾਲ ਸੀ ਕਿ ਅਚਾਨਕ ਮੌਕਾ ਪਾ ਕੇ ਆਰੋਪੀ ਔਰਤ ਨੇ ਉਸ ਦੇ ਬੱਚੇ ਨੂੰ ਫੜ੍ਹ ਲਿਆ ਅਤੇ ਆਪਣੇ ਨਾਲ ਲਿਜਾਣ ਲੱਗੀ। ਜਿਵੇਂ ਹੀ ਔਰਤ ਬੱਚੇ ਨੂੰ ਨਾਲ ਲੈ ਕੇ ਜਾਣ ਲੱਗੀ ਤਾਂ ਉਸ ਨੇ ਰੋਲਾ ਪਾ ਦਿੱਤਾ। ਉਸ ਨੇ ਦੱਸਿਆ ਕਿ ਰੌਲਾ ਪੈਣ ਨਾਲ ਸਾਰਾ ਮੁਹੱਲਾ ਇਕੱਠਾ ਹੋ ਗਿਆ ਅਤੇ ਔਰਤ ਨੂੰ ਕਾਬੂ ਕਰ ਲਿਆ।
ਅਟਲ ਬਿਹਾਰੀ ਵਾਜਪੇਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ
ਉੱਕਤ ਮਾਮਲੇ ਸਬੰਧੀ ਜਦੋਂ ਜਾਂਚ ਅਧਿਕਾਰੀ ਸੁਰਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇੱਕ ਔਰਤ ਦੁਆਰਾ ਬੱਚੇ ਨੂੰ ਅਗਵਾ ਕਰ ਕੇ ਲਿਜਾਣ ਦੀ ਸ਼ਿਕਾਇਤ ਆਈ ਸੀ ਅਤੇ ਦੋਸ਼ੀ ਔਰਤ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਥਾਣੇ ਲੈ ਆਂਦਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਲਈ ਗਈ ਹੈ।