ਹੁਸ਼ਿਆਰਪੁਰ: ਪੰਜਾਬ ਵਿੱਚ ਹਰ ਦਿਨ ਕਾਨੂੰਨ ਵਿਵਸਥਾ ਦਿਨ ਪਰ ਦਿਨ ਵਿਗੜਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਿਰੋਧੀਆਂ ਪਾਰਟੀਆਂ ਵੱਲੋਂ ਆਪ ਉੱਤੇ ਤੰਜ਼ ਕੱਸੇ ਜਾ ਰਹੇੇ ਹਨ। ਅਜਿਹਾ ਹੀ ਮਾਮਲਾ ਹੁਸ਼ਿਆਰਪੁਰ ਅਧਿਨ ਪੈਂਦੇ ਥਾਣਾ ਹਰਿਆਣਾ ਦੀ ਪੁਲਿਸ ਨੇ ਨੌਜਵਾਨ ਮਨਿੰਦਰ ਸਿੰਘ ਦਾ ਮੂੰਹ ਕਾਲਾ ਕਰਕੇ ਜ਼ਲੀਲ ਕਰਨ ਦੇ ਮਾਮਲੇ 'ਚ ਕਾਂਗਰਸੀ ਆਗੂ ਸਮੇਤ ਦਰਜਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਕਿ ਦੱਸਣਾ ਕਥਿਤ ਮੁਲਜ਼ਮ ਮਨਿੰਦਰ ਸਿੰਘ ਟਿੰਮੀ ਸ਼ਾਹੀ ਬਲਾਕ ਕਾਂਗਰਸ ਦਾ ਪ੍ਰਧਾਨ ਹੈ। ਜਿਸ ਦੇ ਪੋਸਟਰ ’ਤੇ ਕਿਸੇ ਨੇ ਕਾਲਖ਼ ਮਲ ਦਿੱਤੀ ਸੀ। (A youth was thrashed in Haryana area of Hoshiarpur)
ਟਿੰਮੀ ਦੇ ਪੋਸਟਰ ’ਤੇ ਕਿਸੇ ਨੇ ਮਲੀ ਸੀ ਕਾਲਖ਼:- ਇਸ ਸਬੰਧੀ ਹਰਿਆਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਮਨਿੰਦਰ ਸਿੰਘ ਨੇ ਦੱਸਿਆ ਕਿ ਮਨਿੰਦਰ ਸਿੰਘ ਟਿੰਮੀ ਦੇ ਲੱਗੇ ਹੋਏ ਪੋਸਟਰ ’ਤੇ ਕਿਸੇ ਨੇ ਕਾਲਖ਼ ਲਗਾ ਦਿੱਤੀ ਸੀ। ਇਹ ਮਾਮਲਾ ਇਲਾਕੇ ’ਚ ਚਰਚਾ ਦਾ ਵਿਸ਼ਾ ਬਣ ਗਿਆ ਸੀ, ਇਸ ਦੌਰਾਨ ਕਥਿਤ ਤੌਰ ’ਤੇ ਟਿੰਮੀ ਸ਼ਾਹੀ ਉਸ ’ਤੇ ਇਸ ਮਾਮਲੇ ਨੂੰ ਲੈ ਕੇ ਸ਼ੱਕ ਕਰ ਰਿਹਾ ਸੀ। ਲੰਘੇ ਦਿਨ ਜਦੋਂ ਉਹ ਆਪਣੇ ਪਿੰਡ ਨੂੰ ਆ ਰਿਹਾ ਸੀ ਤਾਂ ਟਿੰਮੀ ਤੇ ਉਸਦੇ ਸਾਥੀਆਂ ਨੇ ਉਸ ਨੂੰ ਰਾਹ ਵਿਚ ਘੇਰ ਕੇ ਉਕਤ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਦੌਰਾਨ ਟਿੰਮੀ ਸ਼ਾਹੀ ਤੇ ਉਸਦੇ ਸਾਥੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਕਥਿਤ ਤੌਰ ’ਤੇ ਉਸਦੀ ਪੱਗੜੀ ਵੀ ਉਤਾਰ ਦਿੱਤੀ।
ਮੁਲਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ : ਉਕਤ ਮਾਮਲੇ ’ਚ ਜਾਂਚ ਕਰ ਰਹੇ ਏਐੱਸਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਮਨਿੰਦਰ ਸਿੰਘ ਉਰਫ਼ ਟਿੰਮੀ ਸ਼ਾਹੀ ਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਹਨਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜੋ:- ਕੈਨੇਡਾ ਵਿੱਚ ਸਿੱਖ ਮਹਿਲਾ ਦਾ ਚਾਕੂ ਮਾਰ ਕੇ ਕਤਲ, ਪਤੀ ਗ੍ਰਿਫ਼ਤਾਰ