ਹੁਸ਼ਿਆਰਪੁਰ: ਹਾਲਾਂਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਅਜੇ ਸਮਾਂ ਬਾਕੀ ਹੈ ਪਰ ਸਭ ਪਾਰਟੀਆਂ ਨੇ ਆਪਣੇ ਪੱਧਰ 'ਤੇ ਅੰਦਰੂਨੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਲੈਵਲ 'ਤੇ ਮੀਟਿੰਗਾਂ ਵੀ ਲਗਾਤਾਰ ਜਾਰੀ ਹਨ।
ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਬਤੌਰ ਰਿਜ਼ਰਵ ਨਿਯੁਕਤ ਕੀਤੇ ਗਏ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ 2017 ਵਿੱਚ ਚੋਣਾਂ ਦੌਰਾਨ ਜੋ ਗ਼ਲਤੀਆਂ ਕੀਤੀਆਂ ਸਨ ਉਨ੍ਹਾਂ ਨੂੰ ਨਹੀਂ ਦੁਹਰਾਇਆ ਜਾਵੇਗਾ।
ਇਸ ਵਾਰ ਸਿੱਖ ਤੇ ਮੁੱਖ ਮੰਤਰੀ ਚਿਹਰੇ ਦੇ ਨਾਲ ਹੀ ਆਮ ਆਦਮੀ ਪਾਰਟੀ ਮੈਦਾਨ 'ਚ ਉਤਰੇਗੀ। ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਾਰਟੀ ਨਾਲ ਰੁੱਸੇ ਹੋਏ ਨੇਤਾਵਾਂ ਨਾਲ ਲਗਾਤਾਰ ਗੱਲਬਾਤ ਜਾਰੀ ਹੈ ਜਿਸ ਵਿੱਚ ਉਨ੍ਹਾਂ ਸੁੱਚਾ ਸਿੰਘ ਖਹਿਰਾ ਤੇ ਡਾਕਟਰ ਗਾਂਧੀ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਹਾਲਾਂਕਿ ਇਹ ਪਾਰਟੀ ਗਤੀਵਿਧੀਆਂ ਹਨ ਜਿਸ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ।
ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਿੱਖ ਤੇ ਮੁੱਖ ਮੰਤਰੀ ਚਿਹਰੇ ਦੇ ਨਾਲ ਚੁਣਾਵੀਂ ਅਖਾੜੇ ਵਿੱਚ ਉੱਤਰੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਲਿਆਉਣ ਦੀਆਂ ਰਵਾਇਤਾਂ ਵੀ ਅੰਦਰ ਖਾਤੇ ਜਾਰੀ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਹੈ।