ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਡੀਸੀ ਹੁਸ਼ਿਆਰਪੁਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (Bhakra Beas Management Board) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲੈਣ ਲਈ ਮੰਗ ਕੀਤੀ ਗਈ।
ਆਮ ਆਦਮੀ ਪਾਰਟੀ (Aam Aadmi Party) ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਡੀ. ਸੀ ਹੁਸ਼ਿਆਰਪੁਰ ਨੂੰ ਸੌਂਪਿਆ ਗਿਆ ਕੀ ਇਹ ਮੰਗ ਪੱਤਰ ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪਹੁੰਚਾਇਆ ਜਾਵੇ ਤਾਂ ਕਿ ਪੰਜਾਬ ਦੇ ਹੱਕਾਂ ਤੇ ਪੈ ਰਹੇ ਡਾਕੇ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਸਪਲਾਈ ਵਧਣ ਦੇ ਬਾਵਜੂਦ ਤੇਲ ਦੀਆਂ ਵਿਸ਼ਵੀ ਕੀਮਤਾਂ ’ਚ ਪੰਜ ਡਾਲਰ ਪ੍ਰਤੀ ਬੈਰਲ ਦਾ ਵਾਧਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਸਿਰ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਚੁੱਕਾ ਹੈ। ਜਿਵੇਂ ਕਿ ਬੀਐਸਐਫ (BSF) ਦੇ ਦਾਇਰੇ ਨੂੰ ਪੰਜਾਬ ਦੇ ਵਿੱਚ ਵਾਧਾ ਕਰਨਾ ਆਮ ਆਦਮੀ ਪਾਰਟੀ (Aam Aadmi Party) ਨੁਮਾਇੰਦੇ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਬੀਬੀਐਮਬੀ (BBMB) ਪੰਜਾਬ ਦੀ ਸਰਜ਼ਮੀਂ 'ਤੇ ਖੜਾ ਹੋਇਆ ਹੈ, ਉਹ ਪ੍ਰਬੰਧਨ ਹੈ। ਜਿਸ 'ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਨਤੀਜਿਆਂ ਤੋਂ ਪਹਿਲਾਂ ਵਿਰੋਧੀਆਂ ਨੇ ਘੇਰੀ ਕਾਂਗਰਸ