ਹੁਸ਼ਿਆਰਪੁਰ: ਪੰਜਾਬ ਦੀਆਂ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸਤ ਕਾਫ਼ੀ ਗਰਮਾਈ ਹੋਈ ਹੈ। 2022 ਦੀਆਂ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣ ਨੂੰ ਲੈਕੇ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਇੱਕ ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਅਤੇ ਇਨ੍ਹਾਂ ਚੋਣਾਂ ਵਿੱਚ ਦਲ ਬਦਲੋਆ ਦਾ ਦੌਰ ਵੀ ਜਾਰੀ ਹੈ। ਜੋ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਛੱਡ ਨਵੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਹੁਸ਼ਿਆਰਪੁਰ ‘ਚ ਹਰਜੀ ਬਾਜਵਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਹਰਜੀ ਬਾਜਵਾ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਹਰਜੀ ਬਾਜਵਾ ਨੂੰ ਪਾਰਟੀ ਅੰਦਰ ਹਰ ਬਣਦੇ ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ, ਕਿ ਹਰਜੀ ਬਾਜਵਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ।
ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ, ‘ਆਪ’ ਆਗੂ ਸੰਜੇ ਸਿੰਘ ਨੂੰ ਕਿਸੇ ‘ਤੇ ਝੂਠੇ ਇਲਜ਼ਾਮ ਲਗਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਕਿਹਾ, ਕਿ ਸੰਜੇ ਸਿੰਘ ਪੇਸ਼ੀ ਦੌਰਾਨ ਆਪਣੀ ਕੋਰਟ ਵਿੱਚ ਬਾਰ-ਬਾਰ ਝੂਠ ਬੋਲ ਰਹੇ ਹਨ।
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਲੰਬੇ ਹੱਥੀ ਲਿਆ, ਉਨ੍ਹਾਂ ਨੇ ਕਿਹਾ, ਕਿ ਪੰਜਾਬ ਕਾਂਗਰਸ ਦੇ ਆਗੂ ਆਪਣੀ ਕੁਰਸੀ ਬਚਾਉਣ ਲਈ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਉਨ੍ਹਾਂ ਨੇ ਕਿਹਾ, ਇਨ੍ਹਾਂ ਨੂੰ ਪੰਜਾਬ ਦੀ ਨਹੀਂ ਸਗੋਂ ਆਪਣੀ ਕੁਰਸੀਆਂ ਦੀ ਫਿਕਰ ਹੈ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਮਹਿਲ ਅੰਦਰ ਬੰਦ ਸੀ, ਪਰ ਹੁਣ ਚੋਣਾਂ ਨੇੜੇ ਆਉਦੀਆਂ ਵੇਖ ਕੇ ਲੋਕਾਂ ਵਿੱਚ ਝੂਠੀ ਹਮਦਰਦੀ ਜਤਾਉਣ ਦੀਆਂ ਕੋਸ਼ਿਸ਼ਾ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਕਾਂਗਰਸ ‘ਤੇ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਵਧਾਉਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਆਪਣੇ ਨਿੱਜੀ ਲਾਭ ਲਈ ਪੰਜਾਬ ਦੇ ਨੌਜਵਾਨਾਂ ਨੂੰ ਪਹਿਲਾਂ ਗੈਂਗਸਟਰ ਬਣਾਉਦੇ ਹਨ, ਫਿਰ ਬਾਅਦ ਵਿੱਚ ਖੁਦ ਹੀ ਉਨ੍ਹਾਂ ਦਾ ਐਨਕਾਉਟ ਕਰਵਾ ਦਿੰਦੇ ਹਨ।
ਇਹ ਵੀ ਪੜ੍ਹੋ: 2022 ਦੀਆਂ ਚੋਣਾਂ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਦਾ ਵੱਡਾ ਧਮਾਕਾ