ਹੁਸ਼ਿਆਰਪੁਰ: ਪਿਛਲੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਰਚੇ ਦਰਜ ਕੀਤੇ ਗਏ। ਇਸ ਸਬੰਧੀ ਮੀਡੀਆ ਨਾਲ ਮੁਖਾਤਿਬ ਹੋਣ 'ਤੇ ਸੋਮ ਪ੍ਰਕਾਸ਼ ਨੇ ਕਿਹਾ ਕਿ ਉਨ੍ਹਾਂ ਨੇ ਇਹ ਕੰਮ ਕਰਕੇ ਉਨ੍ਹਾਂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਉਤੇ ਸੋਮ ਪ੍ਰਕਾਸ਼ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਨਾ ਤਾਂ ਉਹ ਮੇਰੇ ਵੋਟਰ ਹਨ ਅਤੇ ਨਾ ਹੀ ਮੇਰੇ ਸਪੋਟਰ ਉਨ੍ਹਾਂ ਨੇ ਮੇਰੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਕਿਉਂਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਤੇ ਨਾਅਰੇਬਾਜ਼ੀ ਕੀਤੀ, ਉਨ੍ਹਾਂ ਆਮ ਆਦਮੀ ਪਾਰਟੀ ਦੇ ਸੱਤ ਮੈਂਬਰਾਂ ਉਤੇ ਪਰਚਾ ਦਰਜ ਕੀਤਾ ਗਿਆ।
ਉਲਟਾ, ਅੱਜ ਇਸ ਬਿਆਨਬਾਜ਼ੀ 'ਤੇ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਦੇ ਕਿਹਾ ਹੈ ਕਿ ਜਿਸ ਤਰ੍ਹਾਂ ਸੋਮ ਪ੍ਰਕਾਸ਼ ਨੇ ਇਹ ਬਿਆਨਬਾਜ਼ੀ ਕੀਤੀ ਹੈ, ਉਸ ਨਾਲ ਲੱਗਦਾ ਹੈ ਕਿ ਉਹ ਇਕੱਲੇ ਭਾਰਤੀ ਜਨਤਾ ਪਾਰਟੀ ਦੇ ਹੀ ਮੈਂਬਰ ਪਾਰਲੀਮੈਂਟ ਹਨ ਅਤੇ ਬਾਕੀ ਜਨਤਾ ਨਾਲ ਉਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ। ਇਸ ਉਤੇ ਅੱਜ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਤੋਂ ਡਾ. ਰਵਜੋਤ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਇਸ ਸੋਚ ਨੂੰ ਬਦਲਣਾ ਚਾਹੀਦਾ ਹੈ ਅਤੇ ਪਾਰਟੀ ਤੋਂ ਉੱਪਰ ਉੱਠ ਕੇ ਗੱਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਤਾਲਾਬੰਦੀ: ਸਹਿਕਾਰੀ ਕੇਂਦਰੀ ਬੈਂਕ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਅੰਨਦਾਤਾ