ਹੁਸ਼ਿਆਰਪੁਰ: ਜਲੰਧਰ ਪਠਾਨਕੋਟ ਮੁੱਖ ਮਾਰਗ 'ਤੇ ਮੁਕੇਰੀਆਂ ਦੇ ਜਰਵਾਲ ਨੇੜੇ ਇੱਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਸ ਦਰੱਖਤ ਨਾਲ ਟਕਰਾ ਗਈ ਜਿਸ ਕਰਕੇ 3 ਦੀ ਮੌਤ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਡਰਾਈਵਰ ਤੇ ਕੰਡਕਟਰ ਦੀ ਵੀ ਮੌਤ ਹੋ ਗਈ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁਕੇਰੀਆਂ ਦੇ ਐਸਡੀਐਮ ਅਸ਼ੋਕ ਕੁਮਾਰ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਪੁੱਛਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
