ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਵਧੀਕ ਚੀਫ ਜੁਡੀਸ਼ੀਅਲ ਮਜਿਸਟ੍ਰੇਟ (ਏਸੀਜੀਐਮ) ਰੁਪਿੰਦਰ ਸਿੰਘ ਦੀ ਅਦਾਲਤ (Court of ACJM Hoshiarpur Rupinder Singh) ਨੇ ਵੀਰਵਾਰ ਨੂੰ ਇੱਕ ਹੁਕਮ ਜਾਰੀ (issuing summons) ਕਰਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਉਨ੍ਹਾਂ ਨੂੰ 28 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਿਸ ਤੋਂ ਬਾਅਦ ਕੇਸ ਕਰਤਾ ਬਲਵੰਤ ਖੇੜਾ ਨੇ ਕੇਸ ਦੀ ਪੂਰੀ ਜਾਣਕਾਰੀ ਹੈ।
ਏਸੀਜੀਐਮ ਨੇ ਹੁਕਮ ਵਿੱਚ ਕਿਹਾ ਹੈ ਕਿ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ(Parkash Singh Badal), ਸੁਖਬੀਰ ਸਿੰਘ ਬਾਦਲ ਤੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ 28 ਅਕਤੂਬਰ ਦੀ ਪੇਸ਼ੀ ਲਈ ਛੋਟ ਮੰਗ ਲਈ ਤੇ ਇਹ ਪ੍ਰਵਾਨ ਵੀ ਹੋ ਗਈ। ਅਦਾਲਤ ਨੇ ਕਿਹਾ ਕਿ ਬਾਕੀ 2 ਮੁਲਜ਼ਮ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਪਰ ਅਜੇ ਤੱਕ ਪ੍ਰਕਾਸ਼ ਸਿੰਘ ਬਾਦਲ (Parkash Singh Badal) ਪੇਸ਼ ਨਹੀਂ ਹੋਏ, ਲਿਹਾਜਾ ਉਹ ਹੁਣ 28 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਕਰੀਬ 30 ਸਾਲ ਦੀ ਲੜਾਈ ਤੋਂ ਬਾਅਦ ਖੇੜਾ ਨੂੰ ਜਿੱਤ ਹਾਸਲ ਹੋਈ ਅਤੇ ਅਦਾਲਤ ਨੇ ਫ਼ੈਸਲਾ ਖੇੜਾ ਦੇ ਹੱਕ ਵਿੱਚ ਦਿੱਤਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ (Parkash Singh Badal) ਬਾਦਲ ਲਈ ਮੁਸ਼ਕਿਲਾਂ ਵਿੱਚ ਵਾਧਾ ਹੋਣਾ ਲਾਜ਼ਮੀ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਨੂੰ ਲੈ ਕੇ ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ਨੂੰ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਦਾਲਤ ਨੇ ਫ਼ੈਸਲਾ ਖੇੜਾ ਦੇ ਹੱਕ ਵਿੱਚ ਦਿੱਤਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਹਾਈ ਕੋਰਟ ਦਾ ਰੁੱਖ ਕੀਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਅਰਜ਼ੀ ਨੂੰ ਖਾਰਜ ਕਰਕੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਸਹੀ ਠਹਿਰਾ ਦਿੱਤਾ।
ਉੱਥੇ ਹੀ ਪਿਛਲੇ ਕਈ ਸਾਲਾਂ ਤੋਂ ਇਸ ਕੇਸ ਦੀ ਪੈਰਵਾਈ ਕਰਦੇ ਹੋਏ ਬਲਵੰਤ ਸਿੰਘ ਖੇੜਾ (Balwant Khera) ਦੇ ਵਕੀਲ ਸਰਦਾਰ ਰਿਆੜ ਨੇ ਕਿਹਾ ਕਿ ਕੱਲ੍ਹ ਹੋਈ ਸਮਨਿੰਗ 'ਤੇ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ 28 ਨਵੰਬਰ ਤੱਕ ਪੇਸ਼ ਹੋਣ ਨੂੰ ਕਿਹਾ ਹੈ। ਜਿਸ ਦੇ ਬਾਅਦ ਟਰਾਇਲ ਚੱਲੇਗਾ। ਪਰ ਪ੍ਰਕਾਸ਼ ਸਿੰਘ ਬਾਦਲ(Parkash Singh Badal) ਬਜ਼ੁਰਗ ਹਨ, ਜਿਸ ਦੇ ਲਈ ਉਨ੍ਹਾਂ ਨੂੰ ਅਦਾਲਤ ਵਿਚ ਜ਼ਰੂਰਤ ਪੈਣ 'ਤੇ ਬੁਲਾਇਆ ਜਾਵੇਗਾ ਅਤੇ ਹਰ ਤਰੀਕ ਵਿੱਚ ਉਨ੍ਹਾਂ ਨੂੰ ਆਉਣ ਦੀ ਜ਼ਰੂਰਤ ਨਹੀਂ ਹੈ।
ਇਹ ਵੀ ਪੜ੍ਹੋ:- ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਅਦਾਲਤ ਵੱਲੋਂ ਤਲਬ