ਹੁਸ਼ਿਆਰਪੁਰ: ਪਿਛਲੇ ਲੰਬੇ ਸਮੇਂ ਤੋਂ ਹੁਸ਼ਿਆਰਪੁਰ ਜ਼ਿਲ੍ਹਾ ਭਾਜਪਾ ਦੀ ਸੀਟ ਨੂੰ ਲੈ ਕੇ ਕਿਆਸ ਲਗਾਇਆਂ ਜਾ ਰਿਹਾ ਸੀ, ਜਿਸ ਤੋਂ ਬਾਅਦ ਉਸ 'ਤੇ ਅੱਜ ਰੋਕ ਲੱਗ ਗਈ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਧਾਨ ਨੇ ਹੁਸ਼ਿਆਰਪੁਰ ਤੋਂ ਇੱਕ ਨੌਜਵਾਨ ਨੇਤਾ ਨਿਪੁੰਨ ਸ਼ਰਮਾ ਨੂੰ ਪਾਰਟੀ ਦੀ ਕਮਾਨ ਸੌਂਪੀ ਤੇ ਜ਼ਿਲ੍ਹਾ ਪ੍ਰਧਾਨ ਦੇ ਰੂਪ ਵਿੱਚ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ।
ਇਸ ਮੌਕੇ ਹੁਸ਼ਿਆਰਪੁਰ ਜ਼ਿਲ੍ਹਾ ਬੀਜੇਪੀ ਦਫ਼ਤਰ ਵਿੱਚ ਜਿੱਥੇ ਸਮੂਹ ਭਾਰਤੀ ਜਨਤਾ ਪਾਰਟੀ ਵਰਕਰਾਂ ਨੇ ਨਿਪੁੰਨ ਨੂੰ ਵਧਾਈ ਦਿੱਤੀ, ਉੱਥੇ ਹੀ ਸਾਬਕਾ ਕੈਬਿਨੇਟ ਮੰਤਰੀ ਤੀਕਸ਼ਣ ਸੂਦ ਨੇ ਇਸ ਮੌਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਨਿਪੁੰਨ ਸ਼ਰਮਾ ਨੂੰ ਬਖਸ਼ੀ ਹੈ, ਉਹ ਕਿਤੇ ਨਾ ਕਿਤੇ ਪਾਰਟੀ ਵਿੱਚ ਕੀਤੇ ਕੰਮ ਅਤੇ ਪਿਛਲੇ ਰਿਕਾਰਡ ਨੂੰ ਦੇਖਦੇ ਹੋਏ ਦਿੱਤੀ ਗਈ ਹੈ।
ਇਸ ਮੌਕੇ ਤੀਕਸ਼ਣ ਸੂਦ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਬੇਸ਼ਕ ਚਾਹੇ ਉਹ ਨਗਰ ਨਿਗਮ ਦੀਆਂ ਚੋਣਾਂ ਹੋਣ ਜਾਂ ਫਿਰ ਵਿਧਾਨ ਸਭਾ ਚੋਣਾਂ ਹੋਣ ਉਹ ਚੁਣੌਤੀ ਭਰਿਆ ਸਮਾਂ ਹੋਵੇਗਾ। ਨਿਪੁੰਨ ਸ਼ਰਮਾ ਨੇ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਉਸ ਨੂੰ ਦਿੱਤੀ ਹੈ ਉਸ ਨੂੰ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਉਹ ਪਾਰਟੀ ਵਿੱਚ ਕੰਮ ਕਰ ਰਹੇ ਹਨ ਅਤੇ ਹਰ ਇੱਕ ਵਰਕਰ ਨਾਲ ਜੁੜੇ ਹੋਏ ਹਨ।