ਹੁਸ਼ਿਆਰਪੁਰ: ਕਾਲੇ ਖੇਤੀ ਕਾਨੂੰਨ ਵਾਪਿਸ ਹੋਣ 'ਤੇ ਖੁਸ਼ੀ 'ਚ ਸੜਕਾਂ 'ਤੇ ਕਿਸਾਨ ਜਥੇਬੰਦੀਆਂ ਆਈਆਂ। ਸਵੇਰੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਦੀ ਘੋਸ਼ਣਾ ਕੀਤੀ, ਤਾਂ ਕਿਸਾਨ ਜਥੇਬੰਦੀਆਂ ਦੇ ਆਗੂ ਸੜਕਾਂ 'ਤੇ ਆ ਗਏ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਉਹਨਾਂ ਕਿਹਾ ਕਿ ਇਹ ਕਿਸਾਨਾਂ ਦੇ ਸਭ ਤੋਂ ਲੰਬੇ ਘੋਲ ਦੀ ਇਤਿਹਾਸਕ ਜਿੱਤ ਦੱਸਿਆ। ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੇ ਵੀ ਕਿਸਾਨਾਂ ਦੀ ਖੁਸ਼ੀ ਵਿਚ ਸ਼ਮੂਲੀਅਤ ਕੀਤੀ।
ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ