ETV Bharat / state

ਐੱਮ.ਐੱਸ.ਪੀ ਦੀ ਗਰੰਟੀ ਮਿਲਣ ਤੱਕ ਜਾਰੀ ਰਹੇਗਾ ਅੰਦੋਲਨ: ਟਿਕੈਤ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਕਿਸਾਨ ਵਾਪਿਸ ਆਪਣੇ ਘਰਾਂ ਨੂੰ ਨਹੀਂ ਆਉਣਗੇ।

ਕਿਸਾਨ ਆਗੂ ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ
author img

By

Published : Nov 27, 2021, 6:31 PM IST

ਹੁਸ਼ਿਆਰਪੁਰ: ਹਲਕਾ ਮੁਕੇਰੀਆਂ 'ਚ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਪਹੁੰਚੇ। ਜਿੱਥੇ ਉਨ੍ਹਾਂ ਵਲੋਂ ਹਲਕੇ ਦੇ ਪਿੰਡ ਟਾਂਡਾ ਰਾਮ ਸਹਾਏ (Village Tanda Ram Sahai) 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਜਾ ਰਹੇ ਟੂਰਨਾਮੈਂਟ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਕਿਸਾਨ ਆਗੂ ਲੱਖੋਵਾਲ (Farmer leader Lakhowal) ਅਤੇ ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਆਈਟੀ ਸੈਲ ਦੇ ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ। ਟੂਰਨਾਮੈਂਟ 'ਚ ਪਹੁੰਚਣ 'ਤੇ ਰਾਕੇਸ਼ ਟਿਕੈਤ ਦਾ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਕਿਸਾਨ ਵਾਪਿਸ ਆਪਣੇ ਘਰਾਂ ਨੂੰ ਨਹੀਂ ਆਉਣਗੇ।

ਕਿਸਾਨ ਆਗੂ ਰਾਕੇਸ਼ ਟਿਕੈਤ

ਇਹ ਵੀ ਪੜ੍ਹੋ : ਕਿਸਾਨਾਂ ਦਾ ਟਰੈਕਟਰ ਮਾਰਚ ਮੁਲਤਵੀ

ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ ਤੇ ਦੇਸ਼ ਭਰ 'ਚ ਉਨ੍ਹਾਂ ਨੂੰ ਸਮਰਪਿਤ ਟੂਰਨਾਮੈਂਟ ਹੋਣਗੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਸ਼ਪੱਸਟ ਕਿਹਾ ਕਿ ਕਿਸਾਨ ਚੋਣਾਂ ਨਹੀਂ ਲੜਣਗੇ ਤੇ ਆਪਣੇ ਹੱਕਾਂ ਲਈ ਡਟੇ ਰਹਿਣਗੇ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਿਸ ਲੈਣ ਦੇ ਨਾਲ-ਨਾਲ ਜਦੋਂ ਤੱਕ ਸਰਕਾਰ ਐੱਮ.ਐੱਸ.ਪੀ ਤੇ ਗਾਰੰਟੀ (MSP Guarantee) ਨਹੀਂ ਦਿੰਦੀ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਗਲੇ ਦਸ ਦਿਨ ਕਿਸਾਨਾਂ ਨੂੰ ਬਹੁਤ ਸਾਵਧਾਨੀ ਨਾਲ ਲੰਘਾਉਣੇ ਹੋਣਗੇ, ਕਿਉਂਕਿ ਸ਼ਰਾਰਤੀ ਅਨਸਰਾਂ ਵਲੋਂ ਕਿਸੇ ਤਰ੍ਹਾਂ ਦੀ ਵੀ ਖ਼ਰਾਬੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪਠਾਨਕੋਟ ਗਰਨੇਡ ਹਮਲਾ: ਬਾਬਾ ਰਣਜੀਤ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.