ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਖ਼ਸਤਾ ਹੋ ਗਈ ਹੈ। ਜਿਸ ਕਰਕੇ ਅਕਾਲੀ ਦਲ ਨੇ ਧਰਨਾ ਵੀ ਦਿੱਤਾ ਸੀ। ਸੀ ਉਸ ਸਮੇਂ ਗੜ੍ਹਸ਼ੰਕਰ ਦੇ ਵਿਧਾਇਕ ਨੇ ਕਿਹਾ ਸੀ ਕਿ ਸੜਕ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਸੜਕ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਅੱਜ ਇਸ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ।
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh) ਵੱਲੋਂ ਗੜ੍ਹਸ਼ੰਕਰ ਵਿਖੇ ਸੰਗਤ ਦਰਸ਼ਨ ਦੌਰਾਨ ਇਲਾਕੇ ਦੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਸਨ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ (Surinder Singh Bhullewal Rathan) ਨੇ ਕਿਹਾ ਕਿ ਜੈਕ੍ਰਿਸ਼ਨ ਸਿੰਘ ਰੋੜੀ ਦੀ ਕੰਮ ਕਰਨ ਦੀ ਨੀਅਤ ਹੋਵੇ ਤਾਂ ਵਿਧਾਇਕ ਅਤੇ ਡਿਪਟੀ ਸਪੀਕਰ (Deputy Speaker) ਦੇ ਰੁਤਬੇ ਦੀ ਬਦੌਲਤ ਉਹ ਮੁੱਖ ਮੰਤਰੀ ਦਾ ਹੱਥ ਫੜ ਲੋਕਾਂ ਦੇ ਮਸਲੇ ਹੱਲ ਕਰਵਾ ਸਕਦਾ ਹੈ।
ਉਨ੍ਹਾ ਕਿਹਾ ਕਿ ਗੜ੍ਹਸ਼ੰਕਰ ਇਲਾਕੇ ਦੇ ਪਿੰਡ ਮਹਿੰਦਵਾਣੀ ਵਿਖੇ ਹਿਮਾਚਲ ਦੀ ਸਰਹੱਦ ਵਿਖੇ ਫੈਕਟਰੀ ਦੇ ਪ੍ਰਦੂਸ਼ਣ ਦੇ ਖਿਲਾਫ ਲੋਕਾਂ ਵਲੋਂ ਲਗਾਏ ਜਾ ਰਹੇ ਧਰਨੇ ਵਿੱਚ ਸ਼ਾਮਲ ਲੋਕਾਂ 'ਤੇ ਪਰਚੇ ਦਰਜ ਕੀਤੇ ਗਏ ਹਨ। ਜਿਹੜਾ ਕਿ ਮੰਦਭਾਗਾ ਹੈ ਉਨ੍ਹਾਂ ਕਿਹਾ ਸਰਕਾਰਾਂ ਦਾ ਕੰਮ ਲੋਕਾਂ ਦੇ ਮਸਲੇ ਹੱਲ ਕਰਨਾ ਹੁੰਦਾ ਨਾਂ ਕਿ ਲੋਕਾਂ ਤੇ ਪਰਚੇ ਦਰਜ ਕਰਨਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਿਮਾਚਲ ਸਰਕਾਰ ਨੂੰ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਇੱਥੋਂ ਦੇ ਡਿਪਟੀ ਸਪੀਕਰ ਵੱਲੋਂ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਲੋਕਾਂ ਨੂੰ ਸਰਕਾਰ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:- ਨਸ਼ੇ ਵਿੱਚ ਗੱਡੀ ਚਲਾਉਣ ਵਾਲਿਆਂ ਨੂੰ ਚੰਡੀਗੜ੍ਹ ਪੁਲਿਸ ਦੀ ਅਨੋਖੇ ਨਾਲ ਢੰਗ ਚਿਤਾਵਨੀ