ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਗੜ੍ਹਸ਼ੰਕਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦੇ ਬਾਰੇ ਚਰਚਾ ਵੀ ਕੀਤੀ।
ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਹਰ ਸਾਲ ਕਣਕ ਦੀ ਖ਼ਰੀਦ ਪਹਿਲੀ ਅਪ੍ਰੈਲ ਨੂੰ ਸ਼ੁਰੂ ਕੀਤੀ ਜਾਂਦੀ ਹੈ। ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ 10 ਅਪ੍ਰੈਲ ਨੂੰ ਸ਼ੁਰੂ ਕੀਤੀ। ਇਸਦੇ ਨਾਲ ਹੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਸਮੱਸਿਆ, ਲਿਫਟਿੰਗ ਅਤੇ ਸਿੱਧੀ ਅਦਾਇਗੀ ਦੀ ਸਮੱਸਿਆ ਝੱਲਣੀ ਪੈ ਰਹੀ ਹੈ। ਸੂਬੇ ਦੀ ਪੰਜਾਬ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੀ ਕੋਈ ਸਾਰ ਨਹੀਂ ਲੈ ਰਹੀ
ਇਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾਡ਼ੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਬਾਡਰਾਂ ਦੇ ਉੱਪਰ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਪੰਜਾਬ ਦੇ ਆੜ੍ਹਤੀ ਅਤੇ ਕਿਸਾਨ ਮੰਡੀਆਂ ਵਿੱਚ ਰੁੱਲ ਰਹੇ ਹਨ।