ETV Bharat / state

Operation Amritpal: ਪਪਲਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਆਈ ਸਾਹਮਣੇ

ਵਾਰਿਸ ਪੰਜਾਬ ਦੇ ਜਖੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਦਾ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ। ਪੁਲਿਸ ਹੱਥ ਅੰਮ੍ਰਿਤਪਾਲ ਸਿੰਘ ਦੀਆਂ ਕਈ ਸੀਸੀਟੀਵੀ ਲੱਗੀਆਂ ਹਨ। ਤਾਜ਼ਾ ਸੀਸੀਟੀਵੀ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ, ਜਿਸ ਵਿੱਚ ਅੰਮ੍ਰਿਤਪਾਲ ਤੇ ਪਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ।

Another CCTV footage of Papalpreet and Amritpal Singh came to light
ਪਪਲਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਸੀਸੀਟੀਵੀ ਫੁਟੇਜ ਆਈ ਸਾਹਮਣੇ
author img

By

Published : Apr 1, 2023, 10:58 AM IST

ਪਪਲਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਆਈ ਸਾਹਮਣੇ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸ ਕਾਰਵਾਈ ਵਿਚਕਾਰ ਪੁਲਿਸ ਨੇ ਕਈ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤੀ ਹੈ। ਅੰਮ੍ਰਿਤਪਾਲ ਦੀਆਂ ਕੁਝ ਸੀਸੀਟੀਵੀ ਫੁਟੇਜ ਵੀ ਪੁਲਿਸ ਹੱਥ ਲੱਗੀਆਂ ਹਨ। ਤਾਜ਼ਾ ਸੀਸੀਟੀਵੀ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਦੋਵੇਂ ਵੱਖੋ-ਵੱਖ ਦਿਸ਼ਾਵਾਂ ਵੱਲ ਨਿਕਲਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਇਸ ਸਬੰਧੀ ਕਿਸੇ ਵੀ ਪੁਲਿਸ ਅਧਿਕਾਰੀ ਨੇ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਇੱਕ ਡੇਰੇ ਤੋਂ ਇੱਕ ਨਵਾਂ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਅੰਮ੍ਰਿਤਪਾਲ ਦੇ ਸਾਥੀ ਪਾਪਲਪ੍ਰੀਤ ਦੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਸੂਤਰ ਦੱਸ ਰਹੇ ਹਨ ਕਿ ਮਨਰਾਇਆਂ ਗਵਾਂ ਵਿੱਚ ਪੁਲਿਸ ਵੱਲੋਂ ਘੇਰਾਬੰਦੀ ਕਰਨ ਤੋਂ ਬਾਅਦ ਪਪਲਪ੍ਰੀਤ ਅਤੇ ਅੰਮ੍ਰਿਤਪਾਲ ਵੱਖ-ਵੱਖ ਦਿਸ਼ਾਵਾਂ ਵੱਲ ਭੱਜ ਗਏ। ਜੋਗਾ ਸਿੰਘ ਵੀ ਪਪਲਪ੍ਰੀਤ ਦੇ ਨਾਲ ਸੀ ਅਤੇ ਦੋਵੇਂ 29 ਮਾਰਚ ਨੂੰ ਇੱਕ ਡੇਰੇ ਵਿੱਚ ਰੁਕੇ ਸਨ, ਜਿਸ ਤੋਂ ਬਾਅਦ ਸਾਹਨੇਵਾਲ ਲੁਧਿਆਣਾ ਵੱਲ ਭੱਜ ਗਏ। ਸੂਤਰ ਇਹ ਵੀ ਦੱਸ ਰਹੇ ਹਨ ਕਿ ਹੁਣ ਅੰਮ੍ਰਿਤਪਾਲ ਅਤੇ ਪਾਪਲਪ੍ਰੀਤ ਇਕੱਠੇ ਨਹੀਂ ਹਨ ਅਤੇ ਕਿਤੇ ਵੱਖ-ਵੱਖ ਲੁਕੇ ਹੋਏ ਹਨ। ਇਹ ਸੀਸੀਟੀਵੀ ਹੁਸ਼ਿਆਰਪੁਰ ਦੇ ਕਿਸੇ ਗੁਰਦੁਆਰੇ ਦੀ ਦੱਸੀ ਜਾ ਰਹੀ ਹੈ ਜਿਸ ਵਿਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨਜ਼ਰ ਆ ਰਹੇ ਹਨ, ਪਰ ਇਸ ਵੀਡਿਓ ਦੀ ਪੁਸ਼ਟੀ ਕਿਸੀ ਵੀ ਪੁਲਸ ਅਧਿਕਾਰੀ ਵੱਲੋਂ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : Operation Amritpal Live Updates: ਅੰਮ੍ਰਿਤਪਾਲ ਦੀ ਭਾਲ ਜਾਰੀ, ਅੰਮ੍ਰਿਤਪਾਲ ਤੇ ਪਪਲਪ੍ਰੀਤ ਹੋਏ ਵੱਖ-ਵੱਖ !

ਵੀਡੀਓ ਸੰਦੇਸ਼ ਰਾਹੀਂ ਦੱਸੀ ਸੱਚਾਈ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਆਡੀਓ ਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਵੀ ਇਕ ਵੀਡੀਓ ਵਿੱਚ ਅੰਮ੍ਰਿਤਪਾਲ ਨੇ ਸਪੱਸ਼ਟ ਕੀਤਾ ਸੀ ਕਿ ਉਸ ਵੱਲੋਂ ਸੰਗਤ ਦੇ ਮੁਖਾਤਿਬ ਹੋਣ ਲਈ ਜੋ ਵੀਡੀਓ ਬਣਾਈ ਗਈ ਸੀ ਉਸ ਨੂੰ ਕੁੱਝ ਲੋਕ ਪੁਲਿਸ ਦੀ ਕਸਟਡੀ ਨਾਲ ਜੋੜ ਕੇ ਪੇਸ਼ ਕਰ ਰਹੇ ਨੇ ਅਤੇ ਸ਼ੰਕੇ ਪੈਦਾ ਕੀਤੇ ਜਾ ਰਹੇ ਨੇ। ਅੰਮ੍ਰਿਤਪਾਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਆਜ਼ਾਦ ਹੈ ਅਤੇ ਚੜ੍ਹਦੀਕਲਾ ਵਿੱਚ ਹੈ।

ਇਹ ਵੀ ਪੜ੍ਹੋ : Nangal Una Toll Plaza closed: "ਆਪ" ਸਰਕਾਰ ਦੀ ਕਾਰਵਾਈ, ਅੱਜ ਇਕ ਹੋਰ ਟੋਲ ਪਲਾਜ਼ਾ ਹੋਵੇਗਾ ਬੰਦ

ਨਾ ਮੈਂ ਮਰਨ ਤੋਂ ਡਰਦਾ ਹਾਂ, ਨਾ ਪੁਲਿਸ ਦੀ ਤਸ਼ੱਦਦ ਤੋਂ : ਅੰਮ੍ਰਿਤਪਾਲ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਇਹ ਵੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਕਿ ਗ੍ਰਿਫ਼ਤਾਰੀ ਲਈ ਉਸ ਨੇ ਸ਼ਰਤਾਂ ਰੱਖੀਆਂ ਨੇ ਅਤੇ ਉਹ ਪੁਲਿਸ ਦੀ ਕੁੱਟ ਤੋਂ ਡਰਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਉਹ ਨਾ ਮਰਨ ਤੋੇਂ ਡਰਦਾ ਹੈ ਅਤੇ ਨਾ ਹੀ ਪੁਲਿਸ ਦੇ ਤਸ਼ੱਦਦ ਤੋਂ । ਉਸ ਨੇ ਕਿਹਾ ਕਿ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਕੋਈ ਵੀ ਤਸ਼ੱਦਦ ਕਰੇ ਉਸ ਨੂੰ ਕੋਈ ਖੌਫ਼ ਨਹੀਂ ਹੈ। ਨਾਲ ਹੀ ਉਸ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਦੀਆਂ ਸ਼ਰਤਾਂ ਸਬੰਧੀ ਝੂਠ ਪ੍ਰਚਾਰ ਕੀਤਾ ਜਾ ਰਿਹਾ ਜਿਸ ਤੋਂ ਸੰਗਤ ਨੂੰ ਪਰਹੇਜ਼ ਕਰਨ ਦੀ ਜ਼ਰੂਰਤ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.