ਹੁਸ਼ਿਆਰਪੁਰ: ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭ ਚੋਣਾਂ ਨੇੜੇ ਆ ਰਹੀਆਂ ਹਨ। ਉਸੇ ਤਰ੍ਹਾਂ ਹੀ ਆਪ ਵੱਲੋਂ ਲਗਾਤਾਰ ਆਪਣਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੇ ਤਹਿਤ ਹੀ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਤੇ ਮੁਕੇਰੀਆਂ 'ਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਵੱਲੋਂ ਚੋਣ ਰੈਲੀਆਂ ਵਿੱਚ ਸੰਬੋਧਨ ਕੀਤਾ ਗਿਆ।
ਜਿਨ੍ਹਾਂ ਵਿੱਚ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਜ਼ ਸਮੇਤ ਇਲਾਕਾ ਵਾਸੀਆਂ ਨੇ ਭਾਗ ਲਿਆ, ਰੈਲੀਆਂ ਨੂੰ ਸੰਬੋਧਨ ਕਰਦਿਆਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ਕਾਂਗਰਸ , ਅਕਾਲੀ ਅਤੇ ਭਾਜਪਾ ਦੇ ਆਗੂਆਂ ਅਤੇ ਇਨ੍ਹਾਂ ਦੀਆਂ ਗੰਦੀਆਂ ਨੀਤੀਆਂ ਤੋਂ ਬੇਹੱਦ ਤੰਗ ਹੋ ਚੁੱਕਾ ਹੈ। ਇਨ੍ਹਾਂ ਆਗੂਆਂ ਅਤੇ ਪਾਰਟੀਆਂ ਦੀ ਬਦੌਲਤ ਹੀ ਪੰਜਾਬ ਨਸ਼ੇ ਵਿੱਚ ਡੁੱਬ ਚੁੱਕਾ ਤੇ ਸੂਬੇ ਭਰ ਵਿੱਚ ਨਾਜਾਇਜ਼ ਕੰਮਾਂ ਦਾ ਬੋਲਬਾਲਾ ਸਿਰ ਚੜ੍ਹ ਬੋਲ ਰਿਹਾ ਹੈ।
ਇਸ ਮੌਕੇ ਭਗਵੰਤ ਮਾਨ ਵੱਲੋਂ ਰੈਲੀ ਵਿੱਚ ਹਾਜ਼ਰਾਂ ਲੋਕਾਂ ਨੂੰ ਇਕ ਮੌਕਾਂ ਆਮ ਆਦਮੀ ਪਾਰਟੀ ਨੂੰ ਦੇਣ ਦੀ ਅਪੀਲ ਕੀਤੀ ਗਈ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਮੇਰੇ ਨਾਲ ਡਿਬੇਟ ਕਰਨ ਕਿਉਂਕਿ ਉਹ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਹਨ ਤੇ ਮੈਂ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਹਾਂ।
ਇਸ ਤੋਂ ਇਲਾਵਾਂ ਕੇਜਰੀਵਾਲ ਨਾਲ ਸੋਨੀਆਂ ਗਾਂਧੀ ਡਿਬੇਟ ਕਰਨ, ਕਿਉਂਕਿ ਉਨ੍ਹਾਂ ਦੋਹਾਂ ਦੇ ਅਹੁੱਦੇ ਬਰਾਬਰ ਦੇ ਹਨ। ਸੁਖਬੀਰ ਸਿੰਘ ਬਾਦਲ 'ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਲੋਕ ਨਫ਼ਰਤ ਕਰਦੇ ਹਨ ਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਵੀ ਵੜਨ ਤੱਕ ਨਹੀਂ ਦਿੱਤਾ ਜਾ ਰਿਹੈ। ਇਸ ਮੌਕੇ ਭਗਵੰਤ ਮਾਨ ਵੱਲੋਂ ਰਵਾਇਤੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ 'ਤੇ ਹੋਰ ਵੀ ਰੱਜ ਕੇ ਨਿਸ਼ਾਨੇ ਸਾਧੇ ਗਏ।
ਇਹ ਵੀ ਪੜੋ:- ਗੋਲੀਕਾਂਡ ਦੇ ਪੀੜਤਾਂ ਨੂੰ ਨੌਕਰੀ ਲਈ ਸਿੱਧੂ ਨੇ ਸੀਐਮ ਨੂੰ ਪੱਤਰ ਲਿਖਿਆ