ਹੁਸ਼ਿਆਰਪੁਰ: ਕਿਸਾਨਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਤਿੰਨ ਖੇਤੀਬਾੜੀ ਬਿੱਲ ਅਤੇ ਦੋ ਆਰਡੀਨੈਂਸ ਰੱਦ ਨਾ ਕੀਤੇ ਤਾਂ ਬੀਜੇਪੀ ਇਸ ਗੱਲ ਨੂੰ ਭੁੱਲ ਜਾਵੇ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਹਿੱਸਾ ਲੈਣਗੇ। ਹੁਸ਼ਿਆਰਪੁਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਿਾਸਨਾਂ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਕਾਰਨ ਦੇਸ਼ ਦੇ ਹਾਲਾਤ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਲੈਕੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਪਰ ਸੈਂਟਰ ਦੀ ਬੀਜੇਪੀ ਸਰਕਾਰ ਨੂੰ ਇਸ ਦਾ ਕੋਈ ਵੀ ਫ਼ਰਕ ਨਹੀਂ ਪੈ ਰਿਹਾ ਹੈ।
ਇਸ ਮੌਕੇ ਦਰਸ਼ਨ ਸਿੰਘ ਮੱਟੂ ਸੂਬਾਈ ਮੀਤ ਪ੍ਰਧਾਨ ਨੇ ਕਿਹਾ ਕਿ ਜੇਕਰ ਤਿੰਨ ਖੇਤੀਬਾੜੀ ਬਿਲ ਦੋ ਕਿਸਾਨ ਆਰਡੀਨੈਂਸ ਰੱਦ ਨਾ ਹੋਏ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਬੀਜੇਪੀ ਇਹ ਭੁੱਲ ਜਾਵੇ ਕਿ ਉਹ ਚੋਣਾਂ ਲੜ ਸਕਣਗੇ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ ਹੈ ਕਿ ਉਨ੍ਹਾਂ ਨੂੰ ਜਾਂ ਤਾਂ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਨੂੰ ਸਿਆਸੀ ਸਟੰਟ ਨਹੀਂ ਕਰਨੇ ਚਾਹੀਦੇ।
ਇਹ ਵੀ ਪੜ੍ਹੋ: ਕਿਸਾਨਾਂ ਨੇ ਭਾਜਪਾ ਆਗੂ ਗਲੀਆਂ ‘ਚ ਭਜਾ-ਭਜਾ ਕੁੱਟੇ, ਪਾੜੇ ਕੱਪੜੇ