ਹੁਸ਼ਿਆਰਪੁਰ: ਤੀਕਸ਼ਣ ਸੂਦ ਨੇ ਪ੍ਰੈਸ ਕਾਨਫਰੰਸ ਦੌਰਾਨ ਪਿਛਲੇ ਦਿਨੀਂ ਸਿੰਘੂ ਬਾਰਡਰ ਉੱਤੇ ਵਾਪਰੀ ਘਟਨਾ ਲਈ ਕਿਸਾਨ ਜਥੇਬੰਦੀਆਂ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਭਾਜਪਾ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ, ਪੀੜਤ ਪਰਿਵਾਰ ਦਾ ਹਰ ਤਰ੍ਹਾਂ ਨਾਲ ਭਾਜਪਾ ਵੱਲੋਂ ਸਾਥ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਬੀਤੇ ਦਿਨ ਸਿੰਘੂ ਬਾਰਡਰ ਤੇ ਨਿਹੰਗ ਸਿੰਘ ਵੱਲੋਂ ਤਰਨਤਾਰਨ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਕਰਕੇ, ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
ਅੱਜ ਹੁਸਿ਼ਆਰਪੁਰ ਵਿੱਚ ਸਿੰਘੂ ਤੇ ਵਾਪਰੀ ਇਸ ਘਟਨਾ ਬਾਬਤ ਭਾਜਪਾ ਦੇ ਆਗੂ ਤੀਕਸ਼ਣ ਸੂਦ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਇਸ ਘਟਨਾ ਬਾਬਤ ਕਿਹਾ ਕਿ ਭਾਜਪਾ ਸਰਕਾਰ ਪੀੜਤ ਪਰਿਵਾਰ ਦੀ ਹਮਾਇਤ ਵਿੱਚ ਖੜ੍ਹੀ ਹੈੋ ਅਤੇ ਹਰ ਪੱਖ ਤੋਂ ਪੀੜਤ ਪਰਿਵਾਰ ਦੇ ਨਾਲ ਹੈ।
ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਜਬਰਜਨਾਹ, ਕਤਲ ਅਤੇ ਹਿੰਸਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਭ ਲਈ ਅੰਦੋਲਨ ਚਲਾਉਣ ਵਾਲੀਆਂ ਜਥੇਬੰਦੀਆਂ ਜਿੰਮੇਵਾਰ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਨਾ ਤਾਂ ਨਿਹੰਗ ਡੇਰੇ ਨਾਲ ਹੀ ਕੋਈ ਸੰਬੰਧ ਐ ਤੇ ਨਾ ਹੀ ਮ੍ਰਿਤਕ ਲਖਬੀਰ ਸਿੰਘ ਨਾਲ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਲਗਾ ਕੇ ਕਿਸਾਨ ਜਥੇਬੰਦੀਆਂ ਆਪਣਾ ਪੱਲਾ ਝਾੜਨ ਦੀਆਂ ਕੋਸਿ਼ਸਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਮੋਰਚੇ ਦਾ ਨਿਹੰਗਾਂ ਨਾਲ ਕੋਈ ਸਬੰਧ ਨਹੀਂ ਹੈ, ਤਾਂ ਫਿਰ ਕਿਸਾਨਾਂ ਨੇ ਉਨ੍ਹਾਂ ਨੂੰ ਉਥੇ ਕਿਉਂ ਬਠਾਇਆ ਹੋਇਆ।
ਸੂਦ ਨੇ ਕਿਹਾ ਕਿ ਇਸ ਘਟਨਾ ਨਾਲ ਕਿਸਾਨਾਂ ਦਾ ਚਿਹਰਾਂ ਪੂਰੀ ਤਰ੍ਹਾਂ ਨਾਲ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਭਾਜਪਾ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਐ ਤੇ ਅੰਤ ਤੱਕ ਉਨ੍ਹਾਂ ਦਾ ਸਾਥ ਦੇਵੇਗੀ।
ਇਹ ਵੀ ਪੜ੍ਹੋ:- ਐੱਸਜੀਪੀਸੀ ਤੋਂ ਇਹ ਸ਼ਖਸ ਲੜੇਗਾ ਨਿਹੰਗ ਸਿੰਘ ਦਾ ਕੇਸ