ETV Bharat / state

ਮਾਈਨਿੰਗ ਮਾਫ਼ੀਆ 'ਤੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੀ ਰੇਡ, ਕਿਹਾ- ਸਰਕਾਰ ਦੀ ਮਿਲੀਭੁਗਤ ਨਾਲ ਚੱਲ ਰਹੇ ਨੇ ਕਰੈਸ਼ਰ - latest news on mining

ਗੜ੍ਹਸ਼ੰਕਰ ਦੇ ਪਿੰਡ ਕੁਨੈਲ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਵਾਲੇ ਥਾਂ ਉੱਤੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਉੱਤੇ ਵੱਡੇ ਸਵਾਲ ਖੜੇ ਕੀਤੇ ਹਨ।

BJP leader Nimisha Mehta's raid on mining mafia, crashers running with the connivance of the government
Garhshankar News :ਮਾਈਨਿੰਗ ਮਾਫ਼ੀਆ 'ਤੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੀ ਰੇਡ,ਸਰਕਾਰ ਦੀ ਮਿਲੀਭੁਗਤ ਨਾਲ ਚੱਲ ਰਹੇ ਕਰੈਸ਼ਰ
author img

By

Published : Jul 2, 2023, 11:12 AM IST

ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਉੱਤੇ ਚੁੱਕੇ ਸਵਾਲ

ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਪਿੰਡ ਕੁਨੈਲ ਵਿੱਖੇ ਨਜਾਇਜ਼ ਤੌਰ 'ਤੇ ਚੱਲ ਰਹੇ ਕਰੈਸ਼ਰ 'ਤੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਅਚਾਨਕ ਛਾਪੇਮਾਰੀ ਕੀਤੀ। ਨਜਾਇਜ਼ ਮਾਈਨਿੰਗ ਨੂੰ ਦਿਖਾਉਂਦੇ ਹੋਏ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕੀਤੇ ਹਨ। ਉਹਨਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਮਾਈਨਿੰਗ ਮਾਫੀਆ 'ਤੇ ਸ਼ਿਕੰਜਾ ਕੱਸਨ ਦੀਆਂ ਵੱਡੀਆਂ ਦਲੀਲਾਂ ਦਿੱਤੀਆਂ ਸਨ, ਪਰ ਹੁਣ ਸਰਕਾਰ ਆਉਂਣ ਨਾਲ ਗੜ੍ਹਸ਼ੰਕਰ ਇਲਾਕੇ ਵਿੱਚ ਮਾਈਨਿੰਗ ਮਾਫੀਆਂ ਦਾ ਕਾਰੋਬਾਰ ਲਗਾਤਾਰ ਵੱਧ ਰਿਹਾ ਹੈ।

ਸਰਕਾਰ ਦੀ ਮਿਲੀਭੁਗਤ ਨਾਲ ਹੋ ਰਹੀ ਮਾਈਨਿੰਗ : ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪਹਿਲਾਂ ਤਾਂ ਕੀਤੇ ਕੀਤੇ ਮਾਈਨਿੰਗ ਹੁੰਦੀ ਸੀ, ਉਹ ਹੁਣ ਹੁਸ਼ਿਆਰਪੁਰ ਦੇ ਇਲਾਕਿਆਂ ਵਿੱਚ ਸ਼ਰੇਆਮ ਮਾਈਨਿੰਗ ਹੁੰਦੀ ਹੈ। ਉਹਨਾਂ ਕਿਹਾ ਪਿੰਡ ਕੁਨੈਲ ਵਿੱਖੇ ਚੱਲ ਰਹੇ ਕਰੈਸ਼ਰ ਦੇ ਮਾਲਿਕਾਂ ਕੋਲ ਪੰਜਾਬ ਸਰਕਾਰ ਦੀ ਮਨਜੂਰੀ ਨਹੀਂ ਹੈ ਜਿਸਤੇ ਸਾਫ ਜ਼ਾਹਰ ਹੋ ਰਿਹਾ ਕਿ ਇਹ ਗੈਰਕਾਨੂੰਨੀ ਤਰੀਕੇ ਨਾਲ ਚੱਲ ਰਿਹਾ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦਾਅਵਾ ਕਿ ਕਰੈਸ਼ਰ ਚਾਲਕ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਨਹੀਂ ਕੀਤੀ ਜਾ ਰਹੀ ਅਤੇ ਇਸਦੇ ਲਈ ਉਨ੍ਹਾਂ ਨੂੰ ਹਿਮਾਚਲ ਜਾਂ ਹੋਰ ਥਾਵਾਂ ਤੋਂ ਮਟੀਰੀਅਲ ਦੀ ਵਰਤੋਂ ਕਰਨਗੇ। ਗੜ੍ਹਸ਼ੰਕਰ ਦੇ ਪਿੰਡ ਕੁਨੈਲ ਦੀਆਂ ਤਸਵੀਰਾਂ ਸਾਹਮਣੇ ਹੀ ਹੈ। ਇਸ ਮੌਕੇ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸ਼ਾਇਦ ਸਰਕਾਰ ਮੁਤਾਬਿਕ ਪਿੰਡ ਕੁਨੈਲ ਤੇ ਮਾਈਨਿੰਗ ਵਾਲਾ ਸਥਾਨ ਹਿਮਾਚਲ ਵਿੱਚ ਆ ਚੁੱਕਿਆ ਹੈ।

ਮਾਈਨਿੰਗ ਮਾਫ਼ੀਆ ਦੇ ਕਾਰੋਬਾਰ ਵਿੱਚ ਵਾਧਾ ਹੋਇਆ : ਅੱਗੇ ਸਰਕਾਰ ਉੱਤੇ ਤੰਜ ਕੱਸਦੇ ਹੋਏ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਵਿਧਾਇਕ ਇਲਾਕੇ ਵਿੱਚ ਗੈਰਕਾਨੂੰਨੀ ਮਾਈਨਿੰਗ ਬੰਦ ਹੋਣ ਦੇ ਦਾਅਵੇ ਕਰ ਰਹੇ ਹਨ, ਪਰ ਜ਼ਮੀਨ ਪੱਧਰ 'ਤੇ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਸਾਫ ਜ਼ਾਹਰ ਕਰਦੀ ਹੈ ਕਿ ਉਨ੍ਹਾਂ ਦੀ ਇਸ ਗੈਰਕਾਨੂੰਨੀ ਮਾਈਨਿੰਗ ਵਿੱਚ ਮਿਲੀਭੁਗਤ ਹੈ ਜਿਸ ਨੂੰ ਬਹੁਤ ਵਾਰ ਸਾਹਮਣੇ ਲਿਆਂਦਾ ਜਾ ਚੁੱਕਿਆ ਹੈ ਪਰ ਸਰਕਾਰ ਵੱਲੋਂ ਅਣਦੇਖਿਆਂ ਕੀਤਾ ਗਿਆ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਮਾਈਨਿੰਗ ਮਾਫ਼ੀਆ ਦੇ ਕਾਰੋਬਾਰ ਵਿੱਚ ਵਾਧਾ ਹੋਇਆ ਹੈ। ਨਿਮਿਸ਼ਾ ਮਹਿਤਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਰੈਸ਼ਰ ਚਾਲਕਾਂ ਦੇ ਉੱਪਰ ਜਲਦ ਕਾਰਵਾਈ ਨਹੀਂ ਕੀਤੀ ਤਾਂ ਉਹ ਇਲਾਕੇ ਦੇ ਲੋਕਾਂ ਨਾਲ ਲੈਕੇ ਸੰਘਰਸ਼ ਕਰਨਗੇ।

ਐਸ ਡੀ ਐੱਮ ਨੇ ਜਾਂਚ ਦਾ ਦਿੱਤਾ ਭਰੋਸਾ: ਉੱਧਰ ਇਸ ਸਬੰਧ ਦੇ ਵਿੱਚ ਜਦੋਂ ਐਸ ਡੀ ਐਮ ਗੜ੍ਹਸ਼ੰਕਰ, ਜਸ਼ਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਸਬੰਧਿਤ ਵਿਭਾਗ ਨੂੰ ਨਿਰਦੇਸ਼ ਜਾਰੀ ਕਰਨਗੇ ਅਤੇ ਇਲਾਕੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.