ਹੁਸ਼ਿਆਰਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।
ਐਨ.ਆਰ.ਆਈ. ਕਲੱਬ ਦੇ ਪ੍ਰਧਾਨ ਜਗਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਜਿਥੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆਂ, ਉਥੇ ਹੀ ਔਰਤਾਂ ਨੇ ਵੀ ਖੂਨਦਾਰ ਕਰਨ ਵਿੱਚ ਮੋਹਰੀ ਰੋਲ ਅਦਾ ਕੀਤਾ। ਇਸ ਮੌਕੇ ਹੁਸ਼ਿਆਰਪੁਰ ਤੋਂ ਭਾਈ ਘਨ੍ਹੱਈਆ ਬਲੱਡ ਬੈਂਕ ਦੀ ਟੀਮ ਨੇ 50 ਦੇ ਕਰੀਬ ਖੂਨ ਦੀਆਂ ਬੋਤਲਾਂ ਇਕੱਤਰ ਕੀਤੀਆਂ।
ਸਰਪੰਚ (ਰਿਟਾ:) ਸੂਸੇਦਾਰ ਸ਼ਿੰਦਰਪਾਲ, ਵਾਇਸ ਚੇਅਰਮੈਨ, ਜ਼ਿਲ੍ਹਾ ਐੱਸ.ਸੀ. ਡਿਪਾਰਟਮੈਂਟ ਨੇ ਦੱਸਿਆ ਕਿ ਲੋਕਾਂ ਵਿੱਚ ਖੂਨਦਾਨ ਕਰਨ ਸਮੇਂ ਕਾਫੀ ਖੂਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਉਣੇ ਸ਼ਲਾਘਾਯੋਗ ਉਪਰਾਲੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਿੰਡ ਵਿੱਚ ਸਾਰੇ ਪ੍ਰੋਗਰਾਮ ਮਿਲ-ਜੁਲ ਕੇ ਮਨਾਉਣੇ ਚਾਹੀਦੇ ਹਨ।