ਹੁਸ਼ਿਆਰਪੁਰ: ਹੁਸਿ਼ਆਰਪੁਰ ਵਿੱਚ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ ਹੈ। ਇਹ ਐੱਨਪੀਸੀ ਵਲੋਂ ਪੰਜਾਬ ਚੈਂਪੀਅਨਸ਼ਿਪ ਸੀਰੀਜ਼-2 ਤਹਿਤ ਕਰਵਾਈ ਗਈ ਅਤੇ ਇਸ ਵਿੱਚ 100 ਦੇ ਕਰੀਬ ਬਾਡੀ ਬਿਲਡਿਰਾਂ ਨੇ ਭਾਗ ਲਿਆ ਤੇ ਆਪਣੀ ਬਾਡੀ ਦਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਾਂਗਰਸੀ ਵਿਧਾਇਕ ਤੇ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਵਿਸ਼ੇਸ਼ ਤੌਰ ਉੱਤੇ ਪਹੁੰਚੇ ਅਤੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ।
ਬਾਡੀ ਬਿਲਡਰਾਂ ਲਈ ਬਣੇ ਪਾਲਿਸੀ : ਇਸ ਸਬੰਧੀ ਗੱਲਬਾਤ ਦੌਰਾਨ ਡਾ. ਰਾਜ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਹੋਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਅਤੇ ਜੋ ਇਹ ਉਪਰਾਲਾ ਹੁਸ਼ਿਆਰਪੁਰ ਦੇ ਨੌਜਵਾਨ ਫਨਿੰਦਰ ਭੱਟੀ ਵਲੋਂ ਕੀਤਾ ਗਿਆ ਹੈ, ਉਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਬਾਡੀ ਬਿਲਡਿੰਗ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਲਈ ਵੀ ਕੋਈ ਪਾਲਿਸੀ ਜ਼ਰੂਰ ਬਣਾਉਣੀ ਚਾਹੀਦੀ ਹੈ ਤਾਂ ਜੋ ਇਹ ਨੌਜਵਾਨ ਆਪਣੇ ਕੰਮ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰ ਸਕਣ।
- Manga Singh Serves Daily Golden Temple: ਸਤਿਗੁਰ ਕੀ ਸੇਵਾ ਸਫਲ ਹੈ, ਅਪਾਹਿਜ ਹੋਣ ਦੇ ਬਾਵਜੂਦ ਵੀ ਰੋਜ਼ਾਨਾ ਕਰਦੇ ਨੇ ਗੁਰੂ ਘਰ ਦੀ ਸੇਵਾ
- Aero Model With Waste Material : ਸੋਸ਼ਲ ਮੀਡੀਆ ਤੋਂ ਸੇਧ ਲੈ ਕੇ ਤਿਆਰ ਕੀਤੇ ਐਰੋ ਮਾਡਲ, 16 ਸਾਲ ਦਾ ਤਨਿਸ਼ ਬਣਿਆ ਚਰਚਾ ਦਾ ਵਿਸ਼ਾ
- Interim Bail to Sacked AIG Rajjit: ਹੁਣ ਬਰਖਾਸਤ ਏਆਈਜੀ ਰਾਜਜੀਤ ਨੂੰ ਮਿਲੀ ਇੱਕ ਹੋਰ ਰਾਹਤ, ਕੋਰਟ ਨੇ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ 'ਚ ਦਿੱਤੀ ਅਗਾਊਂ ਜ਼ਮਾਨਤ
ਕਈ ਥਾਈਂ ਕਰਵਾਈ ਜਾ ਚੁੱਕੇ ਹਨ ਮੁਕਾਬਲੇ : ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਪੰਜਾਬ ਦੇ ਹਰ ਜਿਲ੍ਹੇ ਅਤੇ ਕਸਬੇ ਵਿੱਚ ਹੋਣੇ ਚਾਹੀਦੇ ਹਨ। ਤਾਂ ਜੋ ਅੱਜ ਜੋ ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਵੱਗ ਰਿਹਾ ਹੈ, ਉਸ ਉੱਤੇ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਮੁਕਾਬਲੇ ਦਾ ਪ੍ਰਬੰਧ ਕਰਨ ਵਾਲੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਦੇਸ਼ ਦੇ ਕਈ ਹਿੱਸਿਆਂ ਵਿੱਚ ਅਜਿਹੇ ਮੁਕਾਬਲੇ ਕਰ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਬਾਡੀ ਬਿਲਡਿੰਗ ਦੇ ਖੇਤਰ ਨਾਲ ਸਬੰਧਿਤ ਨੌਜਵਾਨਾਂ ਲਈ ਸਰਕਾਰਾਂ ਤੱਕ ਪਹੁੰਚ ਕਰਕੇ ਜ਼ਰੂਰ ਕੋਈ ਪਾਲਿਸੀ ਲਿਆਂਦੀ ਜਾਵੇਗੀ ਤਾਂ ਜੋ ਇਹ ਨੌਜਵਾਨਾਂ ਨੂੰ ਵੀ ਆਪਣੇ ਬਣਦੇ ਹੱਕ ਮਿਲ ਸਕਣ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੇ ਸੰਸਥਾ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਹੈ।