ETV Bharat / state

ਸ਼ਹੀਦ ਮਨਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

author img

By

Published : Nov 1, 2021, 11:35 AM IST

Updated : Nov 1, 2021, 1:27 PM IST

ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ।

ਸ਼ਹੀਦ ਮਨਜੀਤ ਸਿੰਘ
ਸ਼ਹੀਦ ਮਨਜੀਤ ਸਿੰਘ

ਹੁਸ਼ਿਆਰਪੁਰ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਇਕ ਚੌਕੀ ਨੇੜੇ ਗਸ਼ਤ ਦੌਰਾਨ ਬਾਰੂਦੀ ਸੁਰੰਗ ਦੇ ਧਮਾਕੇ 'ਚ ਇਕ ਅਧਿਕਾਰੀ ਸਮੇਤ ਫੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਸਿਪਾਹੀ ਮਨਜੀਤ ਸਿੰਘ ਵੀ ਸ਼ਾਮਲ ਸਨ। ਜਿਨ੍ਹਾਂ ਨੇ ਦੇਸ਼ ਦੀ ਸੇਵਾ ਅਤੇ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਸ਼ਹੀਦ ਮਨਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਦੱਸ ਦਈਏ ਕਿ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਵਿਖੇ ਪਹੁੰਚੀ ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਰ ਪਰਿਵਾਰ ਨੂੰ ਉਨ੍ਹਾਂ ’ਤੇ ਮਾਨ ਵੀ ਹੈ।

ਸ਼ਹੀਦ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ

ਜ਼ਿਲ੍ਹਾ ਹੁਸ਼ਿਆਰਪੁਰ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ 17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ, ਜਿਸ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।

ਸੀਐੱਮ ਨੇ ਕੀਤਾ ਇਹ ਐਲਾਨ

ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਸਿਪਾਹੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਵਿਖਾਈ ਗਈ ਇਸ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਦੀ ਰਹੇਗੀ।

ਇਹ ਵੀ ਪੜੋ: ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਲਈ ਮੁੱਖ ਮੰਤਰੀ ਚੰਨੀ ਨੇ ਕੀਤਾ ਵੱਡਾ ਐਲਾਨ

Last Updated : Nov 1, 2021, 1:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.