ETV Bharat / state

ਲੜਕਾ-ਲੜਕੀ ਨੇ ਨਿਗਲਿਆ ਜ਼ਹਿਰ, ਲੜਕੀ ਦੀ ਮੌਤ, ਜਾਣੋ ਕਾਰਨ... - Boy and girl staying at hotel in Hoshiarpur

ਹੁਸ਼ਿਆਰਪੁਰ ਦੇ ਇੱਕ ਹੋਟਲ ਵਿੱਚ ਨੌਜਵਾਨ ਲੜਕਾ ਲੜਕੀ ਵੱਲੋਂ ਜ਼ਹਿਰ ਨਿਗਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ (Boy and girl swallowed poison) ਕੀਤੀ ਗਈ ਹੈ। ਇਸ ਘਟਨਾ ਵਿੱਚ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਨੌਜਵਾਨ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

ਲੜਕਾ-ਲੜਕੀ ਨੇ ਨਿਗਲਿਆ ਜ਼ਹਿਰ
ਲੜਕਾ-ਲੜਕੀ ਨੇ ਨਿਗਲਿਆ ਜ਼ਹਿਰ
author img

By

Published : Feb 24, 2022, 3:40 PM IST

ਹੁਸ਼ਿਆਰਪੁਰ: ਜ਼ਿਲ੍ਹੇ ਦੇ ਹੋਟਲ ਬਾਬੂ ਵਿੱਚ ਖੌਫਨਾਕ ਘਟਨਾ ਵਾਪਰੀ ਹੈ। ਹੋਟਲ ਵਿੱਚ ਠਹਿਰੇ ਨੌਜਵਾਨ ਲੜਕਾ ਲੜਕੀ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ (Boy and girl swallowed poison) ਕੀਤੀ ਗਈ ਹੈ। ਇਸ ਘਟਨਾ ਵਿੱਚ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਲੜਕੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਆਲੇ ਦੁਆਲੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਦਕਿ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਸ ਮੌਕੇ ਥਾਣਾ ਸਦਰ ਦੇ ਐਸ ਐਚ ਓ ਬਵਜੀਤ ਸਿੰਘ ਨੇ ਦੱਸਿਆ ਹੈ ਕਿ ਹੋਲਟ ਬਾਬੂ ਵਿੱਚ ਲੜਕਾ ਹਰਪ੍ਰੀਤ (21) ਵਾਸੀ ਪਿੰਡ ਸੁੰਨੂ ਥਾਣਾ ਗੜ੍ਹਸ਼ੰਕਰ ਅਤੇ ਲੜਕੀ ਸੋਨੀਆ ਜੋ ਕਿ ਹੁਸ਼ਿਆਰਪੁਰ ਦੇ ਨਜਦੀਕ ਪਿੰਡ ਮੁੜਲੀ ਬ੍ਰਹਮਣਾ ਦੀ ਦੱਸੀ ਜਾ ਰਹੀ ਜਿਸਦੀ ਉਮਰ 18 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ ਜਿਸਦੀ ਕਿ ਮੌਤ ਹੋ ਚੁੱਕੀ ਹੈ।

ਲੜਕਾ-ਲੜਕੀ ਨੇ ਨਿਗਲਿਆ ਜ਼ਹਿਰ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਡਾਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਇੱਕ ਨੋਜਵਾਨ ਲੜਕਾ ਤੇ ਲੜਕੀ ਹਸਪਤਾਲ ਵਿੱਚ ਇਲਾਜ ਲਈ ਲਿਆਂਦੇ ਗਏ ਹਨ ਜਿੰਨ੍ਹਾਂ ਵਿੱਚੋਂ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਨੌਜਵਾਨ ਦੀ ਹਾਲਕ ਗੰਭੀਰ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਲੜਕੇ ਨੇ ਕਿਹਾ ਹੈ ਕਿ ਉਸ ਨੇ ਸਲਫਾਸ ਦੀ ਗੋਲੀ ਖਾਦੀ ਹੈ।

ਓਧਰ ਹੋਟਲ ਦੇ ਮਾਲਕ ਅਮਨ ਨੇ ਦੱਸਿਆ ਕਿ ਇਹ ਦੋਵੇਂ ਉਨ੍ਹਾਂ ਦੇ ਹੋਟਲ ਵਿੱਚ ਠਹਿਰੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਹੋਟਲ ਕਰਮਚਾਰੀ ਉਨ੍ਹਾਂ ਨੂੰ ਸਵੇਰੇ ਖਾਣ ਪੀਣ ਲਈ ਕੁਝ ਦੇਣ ਗਿਆ ਤਾਂ ਉਸ ਸਮੇਂ ਇਸ ਘਟਨਾ ਦਾ ਪਤਾ ਲੱਗਿਆ। ਹੋਟਲ ਮਾਲਕ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਚੱਲਦੇ ਹੀ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ: ਚਾਹ ਬਣਾਉਂਦੇ ਹੋਏ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ETV Bharat Logo

Copyright © 2025 Ushodaya Enterprises Pvt. Ltd., All Rights Reserved.