ਹੁਸ਼ਿਆਰਪੁਰ: ਪੰਜਾਬ ਵਿਜੀਲੈਂਸ ਵੱਲੋਂ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਤੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਨਾਲ ਰੰਗੇ ਹੱਥੀਂ ਗ੍ਰਿਫਤਾਰ ਨੂੰ ਲੈ ਕੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਜੀਲੈਂਸ ਨੇ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿੱਚ ਇਹੋ ਜਿਹੇ ਇਮਾਨਦਾਰ ਲੋਕਾਂ ਦੀ ਬਹੁਤ ਲੋੜ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਆਪਣਾ ਕੰਮ ਕਰ ਰਹੀ ਹੈ ਅਤੇ ਜੇਕਰ ਇਸ ਵਿੱਚ ਕੋਈ ਹੋਰ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਵੀ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੋ ਵੀ ਇਨਕੁਆਰੀਆਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਚੱਲ ਰਹੀਆਂ ਹਨ ਉਹ ਇਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਦੂਜੇ ਪਾਸੇ ਬੀਜੇਪੀ ਦੇ ਸਾਬਕਾ ਮੰਤਰੀ ਤੀਕਸ਼ਨ ਸੂਦ ਨੇ ਇਸ ਸਾਰੇ ਘਟਨਾਕ੍ਰਮ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਜੀਲੈਂਸ ਨੇ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ ਤੇ ਉਨ੍ਹਾਂ ਨੂੰ ਪੰਜਾਬ ਦੇ ਸੰਵਿਧਾਨ ਪੂਰਾ ਯਕੀਨ ਹੈ ਕਿ ਇਸ ਵਿੱਚ ਕੋਈ ਵੀ ਅਣਦੇਖੀ ਨਹੀਂ ਕੀਤੀ ਜਾਵੇਗੀ ਅਤੇ ਵਿਜੀਲੈਂਸ ਪੂਰਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰੇਗੀ।
ਦੱਸ ਦੇਈਏ ਕਿ ਬੀਤੀ ਰਾਤ ਪੰਜਾਬ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਤੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਨਾਲ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੁੰਦਰ ਸ਼ਾਮ ਅਰੋੜਾ ਜਿਸ ਦੀ ਕਿ ਪੰਜਾਬ ਵਿਜੀਲੈਂਸ ਦੇ ਕੋਲ ਅਲੱਗ-ਅਲੱਗ ਕੇਸਾਂ ਦੇ ਵਿੱਚ ਇਨਕੁਆਰੀ ਚੱਲ ਰਹੀ ਸੀ ਤਾਂ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਵੀ 2 ਵਾਰ ਵਿਜੀਲੈਂਸ ਦਫਤਰ ਮੋਹਾਲੀ ਸੱਦਿਆ ਗਿਆ ਸੀ।
ਜਿਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਦੀ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਦੇ ਨਾਲ ਇਕ ਕਰੋੜ ਰੁਪਏ ਦੀ ਡੀਲ ਹੁੰਦੀ ਹੈ। ਜਿਸ ਤੋਂ ਲੈ ਕੇ ਸੁੰਦਰ ਸ਼ਾਮ ਅਰੋੜਾ ਬੀਤੀ ਰਾਤ ਜ਼ੀਰਕਪੁਰ ਦੇ ਕਿਸੀ ਪ੍ਰਾਈਵੇਟ ਹੋਟਲ ਦੇ ਬਾਹਰ ਵਿਜੀਲੈਂਸ ਦੇ ਉੱਚ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਪਹੁੰਚਦੇ ਹਨ। ਜਿਸ ਨੂੰ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਟਰੈਪ ਲਗਾਇਆ ਗਿਆ ਸੀ। ਜਿਸ ਮੁਤਾਬਕ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਕਮ ਦੇ ਨਾਲ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ