ਹੁਸ਼ਿਆਰਪੁਰ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਮੌਕੀ ਜਨਸੰਖਿਆ ਰਜਿਸਟਰ ਨੂੰ ਲਾਗੂ ਕਰਨ ਦੀ ਤਜਵੀਜ਼ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਹੁਸ਼ਿਆਰਪੁਰ ਰੋਸ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਸਪਾ ਪੰਜਾਬ ਦੇ ਜਰਨਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਦੱਸਿਆ ਕਿ ਬਸਪਾ ਵੱਲੋਂ ਨਾਗਰਿਕਤਾ ਸੋਧ ਕਨੂੰਨ ਨੂੰ ਦੇਸ਼ ਵਿੱਚ ਲਾਗੂ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਬਿਲਕੁਲ ਹੀ ਉਲਟ ਹੈ। ਇਸੇ ਨਾਲ ਹੀ ਐੱਨ.ਆਰ.ਸੀ. ਅਤੇ ਐੱਨ.ਪੀ.ਆਰ ਜੋ ਕਿ ਧਾਰਮਿਕ ਘੱਟ ਗਿਣਤੀਆਂ ਅਤੇ ਪਿਛੜੇ ਹੋਏ ਲੋਕਾਂ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ : ਪਟਿਆਲਾ ਵਿੱਚ ਦੋ ਹਾਕੀ ਖਿਡਾਰੀਆਂ ਦਾ ਗੋਲੀ ਮਾਰ ਕੇ ਕਤਲ
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਨੂੰ ਲੈ ਕੇ ਵੀ ਕੈਪਟਨ ਸਰਕਾਰ ਉੱਤੇ ਹਮਲਾ ਬੋਲਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਹਰ ਮੁਹਾਜ ਉੱਤੇ ਫੇਲ ਹੋ ਚੁੱਕੀ ਹੈ। ਪੰਜਾਬ ਬਸਪਾ ਦੇ ਆਗੂਆਂ ਦੀ ਸੁਰੱਖਿਆ ਵਾਪਿਸ ਲਏ ਜਾਣ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਬਸਪਾ ਦੇ ਸਾਰੇ ਆਗੂਆਂ ਦੀ ਸੁਰੱਖਿਆ ਜਲਦ ਬਹਾਲ ਨਾ ਕੀਤੀ ਗਈ ਤਾਂ ਮੁੱਖ ਮੰਤਰੀ ਦਾ ਹਰ ਜ਼ਿਲ੍ਹੇ ਵਿੱਚ ਘਿਰਾਓ ਕੀਤਾ ਜਾਵੇਗਾ।