ਹੁਸ਼ਿਆਰਪੁਰ: ਨਵੇਂ ਸਾਲ ਮੌਕੇ ਹੁਸ਼ਿਆਰਪੁਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਤੋਹਫਾ ਦਿੱਤਾ ਹੈ। ਹੁਸ਼ਿਆਰਪੁਰ ਤੋਂ ਹੁਣ ਪਿੰਕ ਸਿਟੀ ਜੈਪੁਰ ਜਾਣਾ ਆਸਾਨ ਹੋ ਗਿਆ ਹੈ।
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਰੋਡਵੇਜ ਦੀ ਇੱਕ ਬੱਸ ਹੁਸ਼ਿਆਰਪੁਰ ਤੋਂ ਜੈਪੁਰ ਲਈ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਬੱਸ ਨੂੰ ਹਰੀ ਝੰਡੀ ਵਿਖਾਈ। ਦੱਸ ਦਈਏ ਕਿ ਹੁਸ਼ਿਆਰਪੁਰ ਦੇ ਲੋਕ ਲੰਬੇ ਸਮੇਂ ਤੋਂ ਪਿੰਕ ਸਿਟੀ ਲਈ ਬੱਸ ਦੀ ਮੰਗ ਕਰ ਰਹੇ ਸਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਦਿੱਲੀ ਲਈ ਵੀ ਬੱਸ ਸੇਵਾ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਹੁਸ਼ਿਆਰਪੁਰ ਸ਼ਹਿਰ ਦੇ ਲਈ ਹੋਰ ਵੀ ਬਹੁਤ ਵੱਡੀਆਂ ਯੋਜਨਾਵਾਂ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਜੋ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਉਹ ਸਾਰੇ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।