ETV Bharat / state

ਮੁਕੇਰੀਆਂ ਜ਼ਿਮਨੀ ਚੋਣ ਨੂੰ ਲੈ ਕੇ ਹਲਕੇ ਵਿਚ ਹਥਿਆਰਾਂ ਉੱਤੇ ਲਗਾਈ ਪਾਬੰਧੀ - punjab election latest news

ਮੁਕੇਰੀਆਂ ਦੇ ਡਿਪਟੀ ਕਮਿਸ਼ਨਰ ਨੇ ਉਪ ਚੋਣਾਂ ਨੂੰ ਲੈ ਕੇ ਹਲਕੇ ਵਿਚ ਹਥਿਆਰ 'ਤੇ ਪਾਬੰਧੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਥਿਆਰਾਂ 'ਤੇ ਪਾਬੰਧੀ ਲਗਾ ਦਿੱਤੀ ਹੈ।

ਪੰਜਾਬ ਦੀਆਂ ਜ਼ਿਮਨੀ ਚੋਣਾਂ
author img

By

Published : Sep 24, 2019, 11:54 PM IST

ਹੁਸ਼ਿਆਰਪੁਰ: ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਨਾਲ ਚੁਣਾਵੀ ਪ੍ਰਕਿਰਿਆ ਸ਼ੁਰੂ ਗਈ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਜ਼ਿਮਨੀ ਚੋਣਾਂ ਲਈ ਨੋਟੀਫੀਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਉੱਥੇ ਹੀ ਮੁਕੇਰੀਆਂ ਦੇ ਡਿਪਟੀ ਕਮਿਸ਼ਨਰ ਨੇ ਉਪ-ਚੋਣਾਂ ਨੂੰ ਲੈ ਕੇ ਹਲਕੇ ਵਿਚ ਹਥਿਆਰ 'ਤੇ ਪਾਬੰਧੀ ਲਗਾ ਦਿੱਤੀ ਹੈ।

ਮੁਕੇਰੀਆਂ ਵਿਧਾਨ ਸਭਾ ਹਲਕੇ ਦੀ ਉਪ-ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਮੁਕੇਰੀਆਂ ਅੰਦਰ ਕਿਸੇ ਵੀ ਕਿਸਮ ਦਾ ਲਾਈਸੈਂਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ 27 ਅਕਤੂਬਰ 2019 ਤੱਕ ਚੁੱਕਣ ’ਤੇ ਪਾਬੰਧੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਪਾਬੰਧੀ ਇਸ ਕਰਕੇ ਲਗਾਈ ਗਈ ਹੈ, ਕਿਉਂਕਿ ਅਜਿਹੇ ਹਥਿਆਰਾਂ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਈਸੈਂਸ ਧਾਰਕਾਂ ਨੂੰ ਇਹ ਵੀ ਹੁਕਮ ਕੀਤਾ ਕਿ ਉਹ ਆਪਣੇ ਹਰ ਕਿਸਮ ਦੇ ਲਾਈਸੈਂਸੀ ਹਥਿਆਰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਵੈਲਿਡ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।

ਇਹ ਵੀ ਪੜੋ:ਜ਼ਿਮਨੀ ਚੋਣਾਂ ਸਬੰਧੀ ਪੰਜਾਬ ਕਾਂਗਰਸ ਕਮੇਟੀ ਦੀ ਬੈਠਕ ਜਾਰੀ

ਇਸ ਹੁਕਮ ਤਹਿਤ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਉਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ, ਜਿਨ੍ਹਾਂ ਨੂੰ ਜ਼ੈਡ ਪਲੱਸ ਸਕਿਉਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਇਹ ਹੁਕਮ 27 ਅਕਤੂਬਰ 2019 ਤੱਕ ਲਾਗੂ ਰਹੇਗਾ।

Intro:

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਹੁਸ਼ਿਆਰਪੁਰ
ਮੁਕੇਰੀਆਂ ਵਿਧਾਨ ਸਭਾ ਉਪ-ਚੋਣ
-ਸਬ-ਡਵੀਜ਼ਨ ਮੁਕੇਰੀਆਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕਣ ’ਤੇ ਪਾਬੰਦੀ
Body:ਮੁਕੇਰੀਆਂ ਵਿਧਾਨ ਸਭਾ ਹਲਕੇ ਦੀ ਉਪ-ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਮੁਕੇਰੀਆਂ ਅੰਦਰ ਕਿਸੇ ਵੀ ਕਿਸਮ ਦਾ ਲਾਈਸੈਂਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ 27 ਅਕਤੂਬਰ 2019 ਤੱਕ ਚੁੱਕਣ (Carry) ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਗਏ ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਪਾਬੰਦੀ ਇਸ ਕਰਕੇ ਲਗਾਈ ਗਈ ਹੈ, ਕਿਉਂਕਿ ਅਜਿਹੇ ਹਥਿਆਰਾਂ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ।
          ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਈਸੈਂਸ ਧਾਰਕਾਂ ਨੂੰ ਇਹ ਵੀ ਹੁਕਮ ਕੀਤਾ ਕਿ ਉਹ ਆਪਣੇ ਹਰ ਕਿਸਮ ਦੇ ਲਾਈਸੈਂਸੀ ਹਥਿਆਰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਵੈਲਿਡ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ। ਇਸ ਹੁਕਮ ਤਹਿਤ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਉਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (Conclusion:ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜ਼ੈਡ ਪਲੱਸ ਸਕਿਉਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਇਹ ਹੁਕਮ 27 ਅਕਤੂਬਰ 2019 ਤੱਕ ਲਾਗੂ ਰਹੇਗਾ।  

ਸਤਪਲ ਰਤਨ 99888 14500 ਹੋਸ਼ਿਆਰਪੁਰ
ETV Bharat Logo

Copyright © 2025 Ushodaya Enterprises Pvt. Ltd., All Rights Reserved.