ETV Bharat / state

ਧਰਮਸੋਤ ਨੇ ਨੰਗਲ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਧਰਮਸੋਤ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਦੇ ਨੰਗਲ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਫ਼ੋਟੋ
ਫ਼ੋਟੋ
author img

By

Published : Jan 1, 2020, 10:08 AM IST

ਹੁਸ਼ਿਆਰਪੁਰ: ਸ਼ਹਿਰ ਵਿੱਚ ਸੂਬਾ ਪੱਧਰੀ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿੱਚ ਇਨਾਮ ਵੰਡ ਸਮਾਰੋਹ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਫ਼ੋਟੋ
ਫ਼ੋਟੋ

ਧਰਮਸੋਤ ਨੇ ਪਿੰਡ ਨੰਗਲ ਦੇ ਖਿਡਾਰੀਆਂ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਲਈ ਤੰਦਰੁਸਤ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੂਬਾ ਸਰਕਾਰ ਵਲੋਂ ਨੌਜਵਾਨੀ ਨੂੰ ਸਿਹਤਮੰਦ ਰੱਖਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

ਫ਼ੋਟੋ
ਫ਼ੋਟੋ

ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਜਿਥੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ, ਉਥੇ ਪਿੰਡ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਵਿੱਢੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਵਿਕਾਸ ਪੱਖੋਂ ਚੱਬੇਵਾਲ ਹਲਕੇ ਦੀ ਨੁਹਾਰ ਬਦਲੀ ਜਾ ਸਕੇ।

ਫ਼ੋਟੋ
ਫ਼ੋਟੋ

ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Intro:-ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ
-ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ,
ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ।Body:-ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ
-ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਹੁਸ਼ਿਆਰਪੁਰ,
ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।
ਸ੍ਰੀ ਸਾਧੂ ਸਿੰਘ ਧਰਮਸੋਤ ਨੇ ਪਿੰਡ ਨੰਗਲ ਖਿਲਾੜੀਆਂ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਲਈ ਤੰਦਰੁਸਤ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਸੂਬਾ ਸਰਕਾਰ ਵਲੋਂ ਨੌਜਵਾਨੀ ਨੂੰ ਸਿਹਤਮੰਦ ਰੱਖਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।
ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਜਿਥੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ, ਉਥੇ ਪਿੰਡ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਵਿੱਢੇ ਗਏ ਹਨ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਤਾਂ ਜੋ ਵਿਕਾਸ ਪੱਖੋਂ ਚੱਬੇਵਾਲ ਹਲਕੇ ਦੀ ਨੁਹਾਰ ਬਦਲੀ ਜਾ ਸਕੇ।
ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ•ਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਜ਼ਿਲ•ਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਰਜੁਨ ਐਵਾਰਡੀ ਸ੍ਰੀ ਗੁਰਦੇਵ ਸਿੰਘ, ਜ਼ਿਲ•ਾ ਪ੍ਰਧਾਨ ਯੂਥ ਸਪੋਰਟਸ ਕਲੱਬ ਨੰਗਲ ਖਿਲਾੜੀਆਂ ਸ੍ਰੀ ਨਵਨੀਤ ਭਾਰਦਵਾਜ, ਸਕੱਤਰ ਸ੍ਰੀ ਜੀ.ਸੀ. ਭਾਰਦਵਾਜ, ਵਾਈਸ ਚੇਅਰਮੈਨ ਜ਼ਿਲ•ਾ ਪ੍ਰੀਸ਼ਦ ਸ੍ਰੀਮਤੀ ਮਨਪ੍ਰੀਤ ਕੌਰ, ਸਰਪੰਚ ਸ੍ਰੀਮਤੀ ਵੰਦਨਾ ਦੇਵੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.