ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections ) ਦੇ ਲਈ ਹੁਸ਼ਿਆਰਪੁਰ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਆਮ ਆਦਮੀ ਪਾਰਟੀ ਤੋਂ ਹਲਕਾ ਇੰਚਾਰਜ ਅਤੇ ਉਮੀਦਵਾਰ ਪੰਡਿਤ ਬ੍ਰਹਮਸ਼ੰਕਰ ਜਿੰਪਾ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਵਿਚ ਸਥਿਤ ਐਸਡੀਐਮ ਦਫ਼ਤਰ ਵਿਖੇ ਆਪਣੇ ਸਮਰਥਕਾਂ ਦੇ ਨਾਲ ਪਹੁੰਚੇ।
ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਬ੍ਰਹਮਸ਼ੰਕਰ ਜਿੰਪਾ ਤਹਿਸੀਲ ਕੰਪਲੈਕਸ ਵਿੱਚ ਹਾਜ਼ਰ ਹੋਏ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਮੁਖ਼ਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਅਤੇ ਵਰਕਰ ਕਦੇ ਵੀ ਸਿਆਸੀ ਬਦਲਾਖੋਰੀ ਦੀ ਨੀਅਤ ਨਾਲ ਸਿਆਸਤ ਨਹੀਂ ਕਰਦੇ।
ਇਹ ਵੀ ਪੜ੍ਹੋ: ਅਕਾਲੀ ਦਲ ਦੇ ਉਮੀਦਵਾਰ ਵੱਲੋਂ ਚੋਣ ਲੜਨ ਤੋਂ ਇਨਕਾਰ
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਸਿਹਤ ਸਹੂਲਤਾਂ ਉਤੇ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਲੋੜ ਹੈ ਤਾਂ ਕਿ ਦੀ ਨਿਜੀ ਹਸਪਤਾਲਾਂ ਵਿੱਚ ਹੁੰਦੀ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਹ ਹੁਸ਼ਿਆਰਪੁਰ ਤੋਂ ਵਿਧਾਇਕ ਅਤੇ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਐਲਾਨ ਕਰਨ ਵਿੱਚ ਯਕੀਨ ਨਹੀਂ ਰੱਖਦੇ ਬਲਕਿ ਜੇਕਰ ਵੋਟਰ ਉਨ੍ਹਾਂ ਨੂੰ ਮੌਕਾ ਦੇਣਗੇ ਤਾਂ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਹੁਸ਼ਿਆਰਪੁਰ ਦੇ ਕਾਇਆ ਕਲਪ ਲਈ ਹਮੇਸ਼ਾਂ ਜ਼ਮੀਨੀ ਪੱਧਰ ਤੇ ਕੰਮ ਕਰਦੇ ਦਿਖਾਈ ਦੇਣਗੇ ਅਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਪੂਰਨ ਤੌਰ 'ਤੇ ਸੁਧਾਰ ਅਤੇ ਬਦਲਾਅ ਲਿਆਉਣ ਵਿੱਚ ਉਹ ਪੂਰਾ ਜ਼ੋਰ ਲਗਾਉਣਗੇ।
ਇਹ ਵੀ ਪੜ੍ਹੋ: ਫਾਜ਼ਿਲਕਾ ’ਚ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ