ਗੜ੍ਹਸ਼ੰਕਰ: ਪੰਜਾਬ ਸਰਕਾਰ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸਦੇ ਵਿੱਚ 19 ਕਰੋੜ ਵੱਖ ਵੱਖ ਪਿੰਡਾਂ ਦੀ ਡਿਵੈਲਪਮੈਂਟ ਅਤੇ 6 ਕਰੋੜ ਸ਼ਹਿਰ ਲਈ ਵਰਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਨੇ ਦਿੱਤੀ।
ਇਸ ਮੌਕੇ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ 25 ਕਰੋੜ ਰੁਪਏ ਦੀ ਰਾਸ਼ੀ ਨੂੰ ਨੇਪਰੇ ਚਾੜਨ ਲਈ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਅਤੇ ਸ਼ਹਿਰ ਦੇ ਵੱਖ ਵੱਖ ਸੂਝਵਾਨ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤਾਂ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਰਾਸ਼ੀ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ।
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਸਥਾਨਕ ਵਾਸੀਆਂ ਨੂੰ ਵੀ ਕਿਹਾ ਹੈ ਕਿਸ ਤਰੀਕੇ ਦਾ ਵਿਕਾਸ ਉਹ ਚਾਹੁੰਦੇ ਹਨ, ਉਹ ਸੁਝਾਅ ਸਾਡੇ ਤੱਕ ਜ਼ਰੂਰ ਪਹੁੰਚਾਉਣ।