ਗੜ੍ਹਸ਼ੰਕਰ: ਅਗਾਮੀ ਚੋਣਾਂ ਦੇ ਚੱਲਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਵਲੋਂ ਪੰਜਾਬ 'ਚ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਦੇ ਚੱਲਦਿਆਂ ਚਡੂਨੀ ਗੜ੍ਹਸ਼ੰਕਰ ਪਹੁੰਚੇ, ਜਿਥੇ ਉਨ੍ਹਾਂ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਮੈਦਾਨ 'ਚ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਬਣਾ ਕੇ ਆਪਣੀ ਚੰਗੀ ਕਾਰਗੁਜ਼ਾਰੀ ਪੇਸ਼ ਕੀਤੀ ਜਾਵੇਗੀ।
ਇਸ ਮੌਕੇ ਚਡੂਨੀ ਦਾ ਕਹਿਣਾ ਕਿ 117 ਸੀਟਾਂ 'ਤੇ ਹੀ ਉਮੀਦਵਾਰ ਉਤਾਰਣ ਨੂੰ ਲੈਕੇ ਲੋਕਾਂ ਅੱਗੇ ਪੇਸ਼ਕਸ਼ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਿਸ਼ਨ ਪੰਜਾਬ ਦਾ ਗਠਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਲੋਕ ਕਿਸਾਨਾਂ ਦੇ ਰਾਜਨੀਤੀ 'ਚ ਆਉਣ ਦਾ ਵਿਰੋਧ ਕਰਦੇ ਹਨ ਭਾਵ ਉਹ ਮੁੜ ਕੈਪਟਨ ਜਾਂ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸੱਚਮੁੱਚ ਕਿਸਾਨਾਂ ਦਾ ਭਲਾ ਕਰਨਾ ਹੈ ਤਾਂ ਰਾਜਨੀਤੀ 'ਚ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ 60 ਫੀਸਦੀ ਵਰਕਰ ਧਰਨੇ 'ਚ ਸ਼ਾਮਲ ਹੋਣ ਦੀ ਗੱਲ ਕਰ ਰਿਹਾ ਹੈ ਤਾਂ ਉਨ੍ਹਾਂ ਵਰਕਰਾਂ ਨੂੰ ਵਾਪਸ ਬੁਲਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ਼ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਲਈ ਸੰਘਰਸ਼ ਕਰਦੇ ਗਏ ਉਸ ਤੋਂ ਬਾਅਦ ਕਾਂਗਰਸੀ ਸਾਂਸਦ ਧਰਨੇ 'ਤੇ ਬੈਠੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।
ਇਹ ਵੀ ਪੜ੍ਹੋ:#JeeneDo : ਜਾਣੋ,ਪੰਜਾਬ 'ਚ ਔਰਤਾਂ ਦੀ ਸੁਰੱਖਿਆ ਦਾ ਅਸਲ ਸੱਚ