ਹੁਸ਼ਿਆਰਪੁਰ: ਪੰਜਾਬ ਵਿੱਚ ਜਿੱਥੇ ਚੋਣ ਦੰਗਲ ਜ਼ੋਰਾਂ ਨਾਲ ਭੱਖ ਗਿਆ ਹੈ। ਉੱਥੇ ਹੀ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਵੱਲੋਂ ਵਿਕਾਸ ਕਾਰਜਾਂ ਲਈ ਸੌਗਾਤਾਂ ਵੰਡੀਆਂ ਜਾ ਰਹੀਆਂ ਹਨ। ਕੁੱਝ ਸਮੇਂ ਪਹਿਲਾ ਵੱਖ-ਵੱਖ ਸਕੀਮਾਂ ਲਾਂਚ ਕੀਤੀਆਂ ਸਨ। ਜਿਸ ਤਹਿਤ ਹੀ ਇੱਕ ਸਕੀਮ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਸ਼ਹਿਰਾਂ ਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਦੇ ਹੱਕ ਸਕੀਮ ਤਹਿਤ ਐਤਵਾਰ ਦੇ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 50 ਲਾਭਪਾਤਰੀਆਂ ਨੂੰ ਜਾਇਦਾਦ ਕਾਰਡ (ਸੰਨਦ) ਵੰਡ ਕੇ ਸ਼ੁਰਆਤ ਕੀਤੀ।
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਐਤਵਾਰ ਨੂੰ ਹੁਸ਼ਿਆਰਪੁਰ 'ਚ ਸਾਬਕਾ ਕੇਂਦਰੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲਣ ਤੋਂ ਬਾਅਦ ਮਿੱਥੇ ਪ੍ਰੋਗਰਾਮ ਅਨੁਸਾਰ ਦੀਨਾਨਗਰ ਪਹੁੰਚੇ। ਉੱਥੇ ਉਨ੍ਹਾਂ ਨੇ ਜਾਇਦਾਦ ਕਾਰਡ ਵੰਡ ਕੇ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮਾਲਕਾਨਾ ਹੱਕ 3 ਮਹੀਨਿਆਂ ਦੇ ਅੰਦਰ ਦੇਣ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਦੀਨਾਨਗਰ ਹਸਪਤਾਲ (Dinanagar Hospital) ਨੂੰ ਅਪਗ੍ਰੇਡ ਕਰਵਾਉਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਇਹ ਵੀ ਦੁਹਰਾਇਆ ਕਿ 2 ਕਿੱਲੋਵਾਟ ਬਿਜਲੀ ਵਰਤਣ ਵਾਲੇ ਖਪਤਕਾਰਾਂ ਦਾ ਬਿੱਲ ਮਾਫ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 2 ਕਰੋੜ 80 ਲੱਖ ਰੁਪਏ ਨਾਲ ਬੱਸ ਅੱਡਿਆ ਦਾ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡਾਂ 'ਚ ਚੁਣਿਆ ਹੋਇਆ ਸਰਪੰਚ ਹੀ ਤੁਹਾਡਾ ਮੁੱਖ ਮੰਤਰੀ ਹੋਵੇਗਾ। ਦੀਵਾਲੀ ਤੱਕ ਸਲੱਮ ਏਰੀਆ ਦੇ ਲੋਕਾਂ ਨੂੰ ਵੀ ਮਾਲਕਾਨਾ ਹੱਕ ਮਿਲ ਜਾਵੇਗਾ। ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਇੱਕ-ਇੱਕ ਪਾਰਕ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ:- BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ