ETV Bharat / state

1 ਕਰੋੜ 25 ਲੱਖ ਦੀ ਹੈਰੋਇਨ ਸਣੇ ਇੱਕ ਕਾਬੂ

ਸੀ.ਆਈ.ਏ. ਸਟਾਫ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਕਾਰ ਸਵਾਰ ਨੂੰ 250 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਵੱਲੋਂ ਬਰਾਮਦ ਕੀਤੀ ਗਈ 250 ਗ੍ਰਾਮ ਹੈਰੋਇਨ ਦੀ ਕੀਮਤ ਕੌਮਾਂਤਰੀ ਬਜਾਰ ਵਿੱਚ 1 ਕਰੋੜ 25 ਲੱਖ ਦੀ ਦੱਸੀ ਜਾ ਰਹੀ ਹੈ।

author img

By

Published : Oct 9, 2019, 5:41 AM IST

ਫ਼ੋਟੋ

ਹੁਸ਼ਿਆਰਪੁਰ: ਸੀ.ਆਈ.ਏ. ਸਟਾਫ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮਾਡਲ ਟਾਊਨ ਦੇ ਅਧੀਨ ਪੈਂਦੇ ਜਲੰਧਰ ਰੋਡ ਦੇ ਸਿੰਗੜੀਵਾਲਾ ਚੌਕ ਤੋਂ ਹੈਰੋਇਨ ਦਾ ਧੰਦਾ ਕਰਨ ਵਾਲੇ ਗਿਰੋਹ ਦੇ ਇੱਕ ਦੋਸ਼ੀ ਨੂੰ ਕਾਬੂ ਕੀਤੀ ਹੈ। ਪੁਲਿਸ ਨੇ ਦੋਸ਼ੀ ਕੋਲੋਂ 250 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਪੁਲਿਸ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਨੇ ਜਲੰਧਰ ਰੋਡ 'ਤੇ ਨਾਕੇਬੰਦੀ ਕਰ ਦਿੱਤੀ ਸੀ। ਇਸ ਦੌਰਾਨ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਾਬੀ ਵਜੋਂ ਕੀਤੀ ਹੈ ਜੋ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ। ਦੋਸ਼ੀ ਵੱਲੋਂ ਬਰਾਮਦ ਕੀਤੀ ਗਈ 250 ਗ੍ਰਾਮ ਹੈਰੋਇਨ ਦੀ ਕੀਮਤ ਕੌਮਾਂਤਰੀ ਬਜਾਰ ਵਿੱਚ 1 ਕਰੋੜ 25 ਲੱਖ ਦੀ ਦੱਸੀ ਜਾ ਰਹੀ ਹੈ।

ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਅਧੀਨ ਕਾਬੂ ਕੀਤੇ ਦੋਸ਼ੀ ਬਲਜਿੰਦਰ ਸਿੰਘ ਵਿਰੁੱਧ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅਦਾਲਤ ਵੱਲੋਂ ਪੁਲਿਸ ਨੂੰ 1 ਦਿਨ ਦੀ ਰਿਮਾਂਡ ਹਾਸਲ ਹੋਈ ਹੈ ਪਰ ਪੁਲਿਸ ਵੱਲੋਂ 3 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਹੈ।

Intro:ਹੁਸ਼ਿਆਰਪੁਰ, ਸੀ . ਆਈ . ਏ . ਸਟਾਫ ਪੁਲਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਜਲੰਧਰ ਰੋਡ 'ਤੇ ਸਿੰਗੜੀਵਾਲਾ ਚੌਕ ਨੇੜੇ ਹੈਰੋਇਨ ਦਾ ਧੰਦਾ ਕਰਨ ਵਾਲੇ ਗਿਰੋਹ ਦੇ ਕਰ ਸਵਾਰ ਦੋਸ਼ੀ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈBody:ਹੁਸ਼ਿਆਰਪੁਰ, ਸੀ . ਆਈ . ਏ . ਸਟਾਫ ਪੁਲਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਜਲੰਧਰ ਰੋਡ 'ਤੇ ਸਿੰਗੜੀਵਾਲਾ ਚੌਕ ਨੇੜੇ ਹੈਰੋਇਨ ਦਾ ਧੰਦਾ ਕਰਨ ਵਾਲੇ ਗਿਰੋਹ ਦੇ ਕਰ ਸਵਾਰ ਦੋਸ਼ੀ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਪੁਲਸ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਨੇ ਜਲੰਧਰ ਰੋਡ 'ਤੇ ਨਾਕੇਬੰਦੀ ਲਗਾ ਦਿੱਤੀ ਸੀ । ਇਸ ਦੌਰਾਨ ਸ਼ੱਕੀ ਕਾਰ ਨੂੰ ਰੋਕ ਜਦੋਂ ਤਲਾਸ਼ੀ ਲਈ ਤਾਂ ਕਾਰ 'ਚੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ । ਗ੍ਰਿਫਤਾਰ ਦੋਸ਼ੀ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਾਬੀ ਪੁੱਤਰ ਜਗੀਰ ਸਿੰਘ ਨਿਵਾਸੀ ਜਰਮਸਤਪੁਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ । ਦੋਸ਼ੀ ਤੋਂ ਬਰਾਮਦ 250 ਗ੍ਰਾਮ ਹੈਰੋਇਨ ਦੀ ਇੰਟਰਨੈਸ਼ਨਲ ਮਾਰਕੀਟ 'ਚ ਕੀਮਤ 1 ਕਰੋੜ 25 ਲੱਖ ਨਾਪੀ ਗਈ ਹੈ । ਦੋਸ਼ੀ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ ਉੱਥੇ ਹੀ ਇਸ ਮਾਮਲੇ 'ਚ ਦੋਸ਼ੀ ਬਲਜਿੰਦਰ ਸਿੰਘ ਖਿਲਾਫ ਥਾਨਾ ਮਾਡਲ ਟਾਊਨ 'ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ । ਅਦਾਲਤ ਤੋਂ ਮਿਲਿਆ 1 ਦਿਨ ਦਾ ਪੁਲਸ ਰਿਮਾਂਡ ਸੀ. ਆਈ. ਏ. ਸਟਾਫ ਪੁਲਸ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਬਲਜਿੰਦਰ ਸਿੰਘ ਨੂੰ ਮੈਡੀਕਲ ਜਾਂਚ ਦੇ ਬਾਅਦ ਅਦਾਲਤ 'ਚ ਪੇਸ਼ ਕਰ 3 ਦਿਨਾਂ ਦਾ ਪੁਲਸ ਰਿਮਾਂਡ 'ਚ ਦੇਣ ਦੀ ਮੰਗ ਕੀਤੀ ਗਈ ਹੈ । ਮਾਣਯੋਗ ਅਦਾਲਤ ਨੇ ਦੋਸ਼ੀ ਤੋਂ ਪੁੱਛਗਿੱਛ ਲਈ 1 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ । ਪੁਲਸ ਪੁੱਛਗਿੱਛ 'ਚ ਦੋਸ਼ੀ ਨੇ ਦੱਸਿਆ ਹੈ ਕਿ ਉਹ ਹੈਰੋਇਨ ਦੀ ਡਿਲੀਵਰੀ ਕਰਨ ਲਈ ਹੁਸ਼ਿਆਰਪੁਰ ਆ ਰਿਹਾ ਸੀ । ਹੁਸ਼ਿਆਰਪੁਰ 'ਚ ਦੋਸ਼ੀ ਕਿਸ ਨੂੰ ਹੈਰੋਇਨ ਦੇਣ ਆਇਆ ਸੀ ਨੂੰ ਲੈ ਕੇ ਪੁਲਸ ਲਗਾਤਾਰ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਸ ਨੂੰ ਉਮੀਦ ਹੈ ਕਿ ਗ੍ਰਿਫ਼ਤਾਰ ਦੋਸ਼ੀ ਤੋਂ ਪੁੱਛਗਿੱਛ 'ਚ ਅਹਿਮ ਖੁਲਾਸੇ ਹੋ ਸਕਦੇ ਹਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.