ETV Bharat / state

Toll plazas were closed : ਐਕਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ, ਤਿੰਨ ਟੋਲ ਪਲਾਜ਼ੇ ਕਰਵਾਏ ਬੰਦ... - ਟੋਲ ਪਲਾਜ਼ੇ ਕਰਵਾਏ ਬੰਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਟੋਲ ਪਲਾਜ਼ੇ ਬੰਦ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦਾ ਰੋਜ਼ਾਨਾ 10.52 ਲੱਖ ਰੁਪਏ ਦਾ ਬਚਾਅ ਹੋਇਆ ਹੈ ਤੇ ਸਮਝੌਤੇ ਅਨੁਸਾਰ ਇਹ ਟੋਲ ਪਲਾਜ਼ੇ 10 ਪਹਿਲਾਂ ਬੰਦ ਹੋਣੇ ਚਾਹੀਦੇ ਸਨ।

Chief Minister Bhagwant Mann closed three Toll Plazas

author img

By

Published : Feb 15, 2023, 3:32 PM IST

Updated : Feb 15, 2023, 3:54 PM IST

ਹੁਸ਼ਿਆਰਪੁਰ : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਏ। ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਤਿੰਨੋਂ ਟੋਲ ਬੰਦ ਹੋਣ ਨਾਲ ਰੋਜ਼ਾਨਾ 10.52 ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ।

ਇਹ ਵੀ ਪੜ੍ਹੋ : Sanjay Singh Statement on Governor: ਰਾਜਪਾਲ ਅਤੇ ਐੱਲਜੀ 'ਤੇ ਲੋਕਾਂ ਦਾ ਪੈਸਾ ਹੁੰਦੈ ਖ਼ਰਾਬ: ਸੰਜੇ ਸਿੰਘ

ਮਾਨ ਨੇ ਕਿਹਾ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ। ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ ਮਿਲੀਭੁਗਤ ਕਰ ਕੇ ਲੋਕਾਂ ਦੀਆਂ ਜੇਬ੍ਹਾਂ ਉਤੇ ਡਾਕਾ ਮਰਵਾਉਂਦੇ ਰਹੇ। ‘ਰਾਜ ਨਹੀਂ ਸੇਵਾ’ ਦਾ ਢਿੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਟੋਲ 21 ਸਤੰਬਰ, 2013 ਤੱਕ ਬੰਦ ਹੋ ਜਾਣੇ ਚਾਹੀਦੇ ਸਨ ਪਰ ਅਕਾਲੀ ਸਰਕਾਰ ਨੇ ਬੰਦ ਨਹੀਂ ਕੀਤੇ। ਇਸ ਤੋਂ 21 ਸਤੰਬਰ, 2018 ਨੂੰ ਫੇਰ ਬੰਦ ਕੀਤੇ ਜਾ ਸਕਦੇ ਸਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦੇ ਹਿੱਤਾਂ ਦੇ ਉਲਟ ਜਾਂਦੇ ਹੋਏ ਕੰਪਨੀ ਨੂੰ ਟੋਲ ਚਾਲੂ ਰੱਖਣ ਦੀ ਖੁੱਲ੍ਹ ਦਿੱਤੀ। ਜੇਕਰ ਅੱਜ ਵੀ ਅਕਾਲੀਆਂ ਜਾਂ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਏਹ ਟੋਲ ਕਦੇ ਵੀ ਬੰਦ ਨਾ ਹੁੰਦੇ। ਵਿਰੋਧੀ ਪਾਰਟੀਆਂ ਦੀ ਨਿੱਜੀ ਮੁਫਾਦਾਂ ਦੀ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਕੰਪਨੀ ਦੀ ਸਾਂਝ ਇੰਨੀ ਗੂੜ੍ਹੀ ਸੀ ਕਿ ਸਮਝੌਤੇ ਦੇ ਕਲਾਜ ਵਿਚ ਸਪੱਸ਼ਟ ਦਰਜ ਕਰ ਦਿੱਤਾ ਗਿਆ।

ਉਲੰਘਣਾ ਹੋਣ ਦੀ ਸੂਰਤ ਵਿਚ ਕੰਪਨੀ ਨੂੰ 6.12 ਕਰੋੜ ਰੁਪਏ ਤੋਂ ਵੱਧ ਜੁਰਮਾਨਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਉਲੰਘਣਾ ਕਰਨ ਲਈ ਕੰਪਨੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਮਝੌਤੇ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

Last Updated : Feb 15, 2023, 3:54 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.