ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ (Guest Faculty Assistant Professors of Government Colleges) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਸਰਕਾਰ ਨੂੰ ਜੰਮ ਕੇ ਵਿਰੋਧ ਕੀਤਾ ਗਿਆ।
ਸਰਕਾਰੀ ਕਾਲਜ (Government College) ਦੇ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਕਾਲਜ 'ਚ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾ ਰਹੇ ਹਨ 'ਤੇ ਵਿਦਿਆਰਥੀਆਂ ਦਾ ਭਵਿੱਖ ਬਣਾ ਰਹੇ ਹਨ। ਪਰ ਘਰ-ਘਰ ਰੁਜ਼ਗਾਰ ਦੇਣ ਦਾ ਹੋਕਾ ਦੇਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਉਨ੍ਹਾਂ ਤੋਂ ਰੁਜ਼ਗਾਰ ਖੋਹਣ ਨੂੰ ਲੈ ਕ ਪੱਬਾਂ ਭਾਰ ਹੋਈ ਪਈ ਹੈ।
ਇਸੇ ਦੌਰਾਨ ਪ੍ਰੋਫੈਸਰਾਂ ਨੇ ਕਿਹਾ ਕਿ ਅਸੀਂ ਇੰਨ੍ਹੇ ਲੰਬੇ ਸਮੇਂ ਤੋਂ ਇੱਥੇ ਆਪਣੀ ਸੇਵਾ ਨਿਭਾ ਰਹੇ ਹਾਂ,ਅਤੇ ਸਾਡੇ ਕੋਲ ਇੰਨ੍ਹੀਆਂ ਵੱਡੀਆਂ ਡਿਗਰੀਆਂ ਹੋਣ ਦੇ ਬਾਵਜੂਦ ਵੀ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਨਾਂ ਤੇ ਸਾਡੇ ਕੋਲੋਂ ਸਾਡੀ ਰੋਜ਼ੀ ਰੋਟੀ ਖੋਹੀ ਜਾ ਰਹੀ ਹੈ। ਅਸੀਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਿੱਥੋਂ ਕਰਾਂਗੇ।
ਇਹ ਵੀ ਪੜ੍ਹੋ: ਸਾਬਕਾ ਕੌਂਸਲਰ ਪਾਸ਼ਾ ਨੇ ਸਿਹਰਾ ਬੰਨ੍ਹ ਲਾਇਆ ਸੱਤਾਧਾਰੀ ਪਾਰਟੀ ਖ਼ਿਲਾਫ਼ ਧਰਨਾ
ਪ੍ਰੋਫੈਸ਼ਰ ਸੁਮਨ ਨੇ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕੈਪਟਨ ਨੇ ਮੰਤਰੀਆਂ ਦੇ ਮੁੰਡਿਆਂ ਨੂੰ ਡੀਐਸਪੀ, ਐਸਐਸਪੀ ਬਣਾਇਆ। ਉਨ੍ਹਾਂ ਦੇ ਬੱਚੇ ਜਦੋਂ ਆਪਣੀ ਪੜਾਈ ਪੂਰੀ ਕਰ ਲੈਂਦੇ ਹਨ ਤਾਂ ਉਨ੍ਹਾਂ ਨੂੰ ਹੀ ਪਹਿਲ ਦੇ ਤੌਰ 'ਤੇ ਨੌੌੌੌੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਨਿਗੁਣੀਆਂ ਤਨਖਾਹਾਂ 'ਤੇ ਹੀ ਕੰਮ ਕਰ ਰਹੇ ਹਾਂ ਅਤੇ ਸਰਕਾਰ ਨੇ ਸਾਨੂੰ ਪੱਕੇ ਤਾਂ ਕੀ ਕਰਨਾ ਸੀ, ਉਲਟਾ ਉਨ੍ਹਾਂ ਦੀਆਂ ਮੁਸ਼ਕਿਲਾਂ 'ਚ ਹੋਰ ਵੀ ਵਾਧਾ ਕਰ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਭਵਿੱਖ ਸੁਰੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਹੱਕ ਨਾ ਦਿੱਤਾ ਤਾਂ ਉਹ ਆਪਣੇ ਪਰਿਵਾਰਾਂ ਅਤੇ ਹੋਰਨਾਂ ਭਾਰਤੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: ਅਧਿਆਪਕਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ