ਹੁਸ਼ਿਆਰਪੁਰ: ਬੀਤੇ ਦਿਨੀਂ ਵਾਰਡ ਨੰਬਰ 15 ਦੇ ਅਧੀਨ ਆਉਂਦੇ ਮੁਹੱਲਾ ਸੁੰਦਰ ਨਗਰ ਗੋਲੀ ਚੱਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀ ਕਾਂਗਰਸੀ ਕੌਂਸਲਰ ਚੰਦਰਾਵਤੀ ਦੇਵੀ ਦੇ ਪੁੱਤਰ ਵੱਲੋਂ ਇੱਕ ਨੌਜਵਾਨ ਨੂੰ ਮਾਰੀ ਗਈ ਹੈ। ਗੋਲੀ ਲੱਗਣ ਤੋਂ ਬਚਾਅ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪੀੜਤ ਨੌਜਵਾਨ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ।
ਘਟਨਾ ਤੋਂ ਬਾਅਦ ਪੀੜਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਹੋਰਨਾਂ ਸਹਿਯੋਗੀਆਂ ਨਾਲ ਮਿਲ ਕੇ ਇਨਸਾਫ ਲਈ ਸਥਾਨਕ ਰਹੀਮਪੁਰ ਚੌਕ ‘ਤੇ ਧਰਨਾ ਲਾਇਆ ਗਿਆ ਹੈ। ਇਸ ਮੌਕੇ ਇਨ੍ਹਾਂ ਲੋਕਾ ਵੱਲੋਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੀੜਤ ਪਰਿਵਾਰ ਦਾ ਕਹਿਣਾ ਹੈ। ਕਿ ਪੁਲਿਸ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਮੁਲਜ਼ਮ ਨੂੰ ਬਚਾਉਣ ਦੇ ਇਲਜ਼ਾਮ ਲਾਏ ਹਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੇਸ਼ੱਕ ਕਥਿਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ, ਪਰ ਕਈ ਮੁਲਜ਼ਮ ਹਾਲੇ ਵੀ ਪੁਲਿਸ ਦੀ ਗਿਰਫ ਤੋਂ ਬਾਹਰ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਦੀਸ਼ ਰਾਜ ਅਤਰੀ ਨੇ ਦੱਸਿਆ, ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਿਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਤੋਂ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਵਿੱਚ ਬਾਕੀ ਨਾਮਜਦ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਬੁਲੰਦ ਸ਼ਹਿਰ 'ਚ ਨੌਜਵਾਨ ਕੁੜੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼