ਹੁਸ਼ਿਆਰਪੁਰ: ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਹੁਸ਼ਿਆਰਪੁਰ ਪਹੁੰਚੇ, ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ 'ਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਨਾਮ 'ਤੇ ਸਿਆਸਤ ਕੀਤੀ ਜਾ ਰਹੀ ਹੈ।
ਲਾਲਪੁਰਾ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੀ ਗੱਲ ਕੀਤੀ ਗਈ ਸੀ, ਜੋ ਪੂਰੀ ਨਹੀਂ ਹੋਈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਗੱਲ ਵੀ ਪੰਜਾਬ ਸਰਕਾਰ ਵਲੋਂ ਕੀਤੀ ਗਈ ਸੀ, ਪਰ ਨੌਜਵਾਨਾਂ ਨੂੰ ਸਰਕਾਰ ਵਲੋਂ ਰੁਜ਼ਗਾਰ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੁੜੀਆਂ ਦੀ ਪੜ੍ਹਾਈ ਮੁਫ਼ਤ ਕੀਤੀ ਗਈ ਅਤੇ ਨਾ ਹੀ ਬੱਚਿਆਂ ਨੂੰ ਲੈਪਟਾਪ ਦਿੱਤੇ ਅਤੇ ਨਾ ਹੀ ਸੂਬੇ ਵਿੱਚੋਂ ਨਸ਼ਾ ਖ਼ਤਮ ਕੀਤਾ ਗਿਆ।
ਇਸ ਦੇ ਨਾਲ ਹੀ ਲਾਲਪੁਰਾ ਦਾ ਕਹਿਣਾ ਕਿ ਸੂਬਾ ਸਰਕਾਰ ਵਲੋਂ ਗੈਂਗਸਟਰ ਅੰਸਾਰੀ ਨੂੰ ਪੰਜਾਬ 'ਚ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਸਥਾਨਕ ਚੋਣਾਂ 'ਚ ਸਰਕਾਰਾਂ ਵਾਰਡਬੰਦੀ ਕਰਕੇ ਹੇਰ ਫ਼ੇਰ ਕਰ ਦਿੰਦੀਆਂ ਹਨ, ਪਰ ਭਾਜਪਾ ਸਰਕਾਰ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ 'ਚ 117 ਸੀਟਾਂ 'ਤੇ ਚੋਣ ਲੜੀ ਜਾਵੇਗੀ ਅਤੇ ਜਿੱਤ ਵੀ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨ ਠੀਕ ਨੇ ਪਰ ਉਸਦਾ ਪ੍ਰਚਾਰ ਗਲਤ ਤਰੀਕੇ ਨਾਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ ਹੈ।
ਇਹ ਵੀ ਪੜ੍ਹੋ:ਬੀਜੇਪੀ ਆਗੂਆਂ ਨੇ ਫੂਕਿਆ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ