ਲੁਧਿਆਣਾ : ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਵਾਈਸ ਪ੍ਰਧਾਨ ਅਤੇ ਸੂਚਨਾ ਸੈੱਲ ਦੇ ਸੀਨੀਅਰ ਵਾਈਸ ਪ੍ਰਧਾਨ ਆਪਣੇ ਸਾਥੀਆਂ ਸਣੇ ਲੋਕ ਇਨਸਾਫ਼ ਪਾਰਟੀ 'ਚ ਸ਼ਾਮਲ ਹੋਏ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਇਸ ਦੀ ਜਾਣਕਾਰੀ ਦਿੱਤੀ।
ਤੁਹਾਨੂੰ ਦੱਸ ਦਈਏ ਕਿ ਇਸ ਮੌਕੇ ਸਿਮਰਜੀਤ ਫ਼ੈਸਲੇ ਮੁੜ ਤੋਂ ਪੰਜਾਬ ਦੇ ਪਾਣੀ ਦੇ ਮੁੱਦੇ 'ਤੇ ਸੂਬਾ ਸਰਕਾਰ ਨੂੰ ਅਤੇ ਬਜਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ।
ਸਿਮਰਜੀਤ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹੁਣ ਅੰਤ ਹੋ ਗਿਆ ਹੈ ਇਸੇ ਕਰਕੇ ਪਾਰਟੀ ਦੇ ਸੀਨੀਅਰ ਆਗੂ ਲੋਕ ਇਨਸਾਫ਼ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੁੱਕਣ ਗਏ ਸੀ ਪਰ ਉਨ੍ਹਾਂ 'ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ ਅਤੇ ਕਿਹਾ ਕਿ ਇਸ ਦੌਰਾਨ ਦੋ ਪੱਤਰਕਾਰ ਵੀ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : 24 ਸਾਲਾ ਕਾਰਗਿਲ ਸ਼ੇਰ ਦੀ ਅੱਜ ਹੈ ਬਰਸੀ, ਪੂਰਾ ਦੇਸ਼ ਕਰ ਰਿਹੈ ਯਾਦ
ਇਸ ਮੌਕੇ ਲੋਕ ਇਨਸਾਫ਼ ਪਾਰਟੀ ਸ਼ਾਮਲ ਹੋਏ ਅਵਤਾਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਘੁੱਟਣ ਮਹਿਸੂਸ ਕਰ ਰਹੇ ਸਨ। ਇਸੇ ਕਰ ਕੇ ਉਹ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਫ਼ੁੱਟਬਾਲ ਦੇ ਖਿਡਾਰੀ ਹਨ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਉਨ੍ਹਾਂ ਨੂੰ ਬਹੁਤ ਪਸੰਦ ਹਨ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋਣ ਦਾ ਇਹ ਵੀ ਇੱਕ ਕਾਰਨ ਹੈ।