ਹੁਸ਼ਿਆਰਪੁਰ: ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੰਟਰੈਕਟ ਯੂਨੀਅਨ (Contract Union of PUNBUS and PRTC) ਦੇ ਮੁਲਾਜ਼ਮਾਂ ਵੱਲੋਂ 2 ਘੰਟੇ ਬੱਸ ਸਟੈਂਡ ਬੰਦ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਯੂਨੀਅਨ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਅੱਜ ਤੋਂ ਤਿੰਨ ਮਹੀਨੇ ਪਹਿਲਾਂ ਜਦੋਂ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਸੀ ਤਾਂ ਸਮੂਹ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਬਣਾਉਣ ਲਈ ਵੱਖ-ਵੱਖ ਸਰਕਾਰ ਬਣਾਉਣ ਲਈ ਪ੍ਰਚਾਰ ਕੀਤਾ ਗਿਆ, ਪਰ ਆਮ ਆਦਮੀ ਪਾਰਟੀ ਤੋਂ ਜੋ ਉਨ੍ਹਾਂ ਨੂੰ ਅਸਾਂ ਸੀ, ਉਹ ਅੱਜ ਉਨ੍ਹਾਂ ਨੂੰ ਚਕਨਾਚੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਉਨ੍ਹਾਂ ਦੇ ਕਿਸੇ ਵੀ ਮੁਲਾਜ਼ਮ ਨੂੰ ਤਨਖਾਹ ਨਹੀਂ ਮਿਲੀ, ਉਨ੍ਹਾਂ ਕਿਹਾ ਕਿ ਉਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਲਗਾਤਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਹੀ ਤਨਖਾਹਾਂ ਮਿਲ ਰਹੀਆਂ ਹਨ। ਮੁਲਾਜ਼ਮਾਂ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਮੁਲਾਜ਼ਮ ਹਨ, ਜਿਨ੍ਹਾਂ ਦਾ ਗੁਜ਼ਾਰਾ ਸਿਰਫ ਇਸ ਤਨਖ਼ਾਹ ਦੇ ਸਿਰੋਂ ਚਲਦਾ ਹੈ, ਪਰ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀ ਕੋਈ ਪਰਵਾਹ ਨਹੀਂ ਹੈ।
ਅੱਗੇ ਉਨ੍ਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ, ਕਿ ਉਨ੍ਹਾਂ ਵੱਲੋਂ ਕੋਈ ਵੀ ਮਾਫੀਆ ਰਾਜ ਨਹੀਂ ਚਲਾਇਆ ਜਾਵੇਗਾ ਅਤੇ ਕਿਲੋਮੀਟਰ ਸਕੀਮ ਬੰਦ ਕੀਤੀ ਜਾਵੇਗੀ, ਪਰ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਇਹ ਸਾਰੇ ਵਾਅਦੇ ਭੁੱਲ ਚੁੱਕੀ ਹੈ ਅਤੇ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹਾਲੇ ਵੀ ਕਿਲੋਮੀਟਰ ਸਕੀਮ ਬੰਦ ਨਾ ਕੀਤੀ ਅਤੇ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚੱ ਸਮੂਹ ਕੱਚੇ ਮੁਲਾਜ਼ਮ ਪੰਜਾਬ ਦੇ ਮੇਨ ਹਾਈਵੇ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ) ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਦੀ ਹੋਵੇਗੀ
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲਕਾਂਡ: ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਸਣੇ ਚਾਰ ਦੋਸ਼ੀਆਂ ਦਾ ਅਦਾਲਤ ਨੇ ਵਧਾਇਆ ਰਿਮਾਂਡ