ਹੁਸ਼ਿਆਰਪੁਰ: ਪੂਰੇ ਵਿਸ਼ਵ ਭਰ ’ਚ ਕੋਰੋਨਾ ਮਹਾਂਮਾਰੀ ਕਾਰਨ ਹਾਹਾਕਾਰ ਮਚੀ ਹੋਈ ਹੈ। ਉਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਿਥੇ ਪਹਿਲੀ ਲਹਿਰ ਦੌਰਾਨ ਪਿੰਡਾਂ ’ਚ ਕੋਰੋਨਾ ਦਾ ਪ੍ਰਕੋਪ ਘੱਟ ਸੀ ਪਰ ਇਸ ਦੂਜੀ ਲਹਿਰ ਦੌਰਾਨ ਇਹ ਪਿੰਡਾਂ ਵਿੱਚ ਵੀ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਕਾਰਨ ਸੂਬੇ ਦੇ ਕਈ ਪਿੰਡ ਸੀਲ ਵੀ ਕਰ ਦਿੱਤੇ ਗਏ ਹਨ। ਉਥੇ ਹੀ ਜੇਕਰ ਹੁਸ਼ਿਆਰਪੁਰ ਦੇ ਪਿੰਡ ਖਲਵਾੜਾ ਦੀ ਗੱਲ ਕੀਤੀ ਜਾਵੇ ਤਾਂ ਇਥੇ ਕੋਰੋਨਾ ਦੇ ਵਧੇਰੇ ਮਾਮਲੇ ਸਾਹਮਣੇ ਆ ਰਹੇ ਸਨ ਜਿਸ ਕਾਰਨ ਇਸ ਪਿੰਡ ਨੂੰ ਸੀਲ ਕਰਕੇ ਕੰਟੇਂਮੈਂਟ ਜੋਨ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: ਅੰਮ੍ਰਿਤਸਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ, ਲੜਕੀ ਦਾ ਗੋਲੀਆਂ ਮਾਰ ਕੇ ਕਤਲ
ਸਾਡੀ ਟੀਮ ਵੱਲੋਂ ਇਸ ਪਿੰਡ ਦਾ ਦੌਰਾ ਕੀਤਾ ਗਿਆ ਜਿਥੇ ਸਿਹਤ ਵਿਭਾਗ ਵੱਲੋਂ ਸਾਰੇ ਪਿੰਡ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਥੇ ਹੀ ਪਿੰਡ ਦੇ ਸਰਪੰਚ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।
ਇਹ ਵੀ ਪੜੋ: ਸਰਹੱਦੀ ਖੇਤਰ ’ਚ ਕੋਰੋਨਾ ਵੈਕਸੀਨ ਪ੍ਰਤੀ ਜਾਗਰੂਕ ਕਰਨ ਦੇ ਨਾਲ ਟੀਕਾਕਰਣ ਦੀ ਸ਼ੁਰੂਆਤ