ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਲਗਾਤਾਰ ਕਿਸਾਨਾਂ ਵੱਲੋਂ ਰੋਸ ਧਰਨਾ ਜਾਰੀ ਹੈ। ਜਿਸ ਵਿੱਚ ਪੰਜਾਬ ਤੇ ਹੋਰ ਸੂਬਿਆਂ ਤੋਂ ਕਿਸਾਨ ਧਰਨੇ ਵਿੱਚ ਸ਼ਮੂਲੀਅਤ ਕਰ ਰਹੇ ਹਨ। ਇਸੇ ਦੇ ਚੱਲਦਿਆਂ ਕਈ ਭਿਆਨਕ ਹਾਦਸਿਆਂ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੀ ਇੱਕ ਘਟਨਾ ਦਿੱਲੀ ਜਾ ਰਹੇ ਕਿਸਾਨ ਨਾਲ ਵਾਪਰੀ ਜਿਸ ਵਿੱਚ ਉਸਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸਵੇਰੇ 6 ਵਜੇ ਖੰਨਾ ਨੇੜੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਤੇ ਉਸ ਨਾਲ ਜਾ ਰਹੇ ਹੋਰ ਸਾਥੀ ਜ਼ਖਮੀ ਹੋ ਗਏ। ਜ਼ਖ਼ਮੀ ਵਿਅਕਤੀ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਵਿੱਚ ਮਾਰਿਆ ਗਿਆ ਕਿਸਾਨ ਕੁਲਵਿੰਦਰ ਸਿੰਘ ਸਤੌਰ ਇਲਾਕੇ ਦਾ ਸਿਰਕੱਢ ਅਕਾਲੀ ਆਗੂ ਸੀ ਤੇ ਮੌਜੂਦਾ ਸਮੇਂ ਅਕਾਲੀਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਸੀ।